Breaking News
Home / ਕੈਨੇਡਾ / Front / ਪੰਜਾਬ ’ਚ ਭਾਜਪਾ ਪਛੜੀ

ਪੰਜਾਬ ’ਚ ਭਾਜਪਾ ਪਛੜੀ

ਅਕਾਲੀ ਦਲ ਤੋਂ ਵੱਖ ਹੋ ਕੇ ਭਾਜਪਾ ਨੇ ਲੜੀਆਂ ਹਨ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਆ ਰਹੇ ਨਤੀਜਿਆਂ ਮੁਤਾਬਕ ਭਾਰਤੀ ਜਨਤਾ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਪੱਛੜ ਗਈ ਹੈ। ਭਾਜਪਾ ਨੇ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਨਾਲੋਂ ਵੱਖ ਹੋ ਕੇ ਲੋਕ ਸਭਾ ਚੋਣਾਂ ਲੜੀਆਂ ਸਨ ਅਤੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ’ਤੇ ਆਪਣੇ ਉਮੀਦਵਾਰ ਖੜ੍ਹੇ ਕੀਤੇ ਸਨ। ਇਹ ਵੀ ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਕਈ ਵੱਡੇ ਲੀਡਰ ਵੀ ਭਾਜਪਾ ਵਿਚ ਸ਼ਾਮਲ ਹੋਏ ਅਤੇ ਭਾਜਪਾ ਨੇ ਉਨ੍ਹਾਂ ਨੂੰ ਟਿਕਟਾਂ ਵੀ ਦਿੱਤੀਆਂ ਹਨ, ਪਰ ਫਿਰ ਵੀ ਭਾਜਪਾ ਪੰਜਾਬ ਵਿਚ ਪਛੜਦੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਪਟਿਆਲਾ ਤੋਂ ਭਾਜਪਾ ਉਮੀਦਵਾਰ ਥੋੜ੍ਹੀਆਂ ਜਿਹੀਆਂ ਵੋਟਾਂ ਨਾਲ ਕਾਂਗਰਸੀ ਉਮੀਦਵਾਰ ਡਾ. ਧਰਮਵੀਰ ਗਾਂਧੀ ਨਾਲੋਂ ਅੱਗੇ ਚੱਲ ਰਹੇ ਸਨ।

Check Also

ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ

ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …