ਚੰਡੀਗੜ੍ਹ ’ਚ ਮੁਨੀਸ਼ ਤਿਵਾੜੀ ਨੇ ਬਣਾਈ ਲੀਡ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤ ਵਿਚ ਲੋਕ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਅੱਜ ਹੋ ਰਹੀ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਤੇ ਹੋ ਰਹੀ ਗਿਣਤੀ ਦੇ ਮੁਤਾਬਕ 6 ਸੀਟਾਂ ’ਤੇ ਕਾਂਗਰਸ ਅੱਗੇ ਚੱਲ ਰਹੀ ਹੈ। ਆਮ ਆਦਮੀ ਪਾਰਟੀ ਨੇ 3 ਸੀਟਾਂ ’ਤੇ ਲੀਡ ਬਣਾਈ ਹੈ। ਇਸੇ ਤਰ੍ਹਾਂ ਸ਼ੋ੍ਰਮਣੀ ਅਕਾਲੀ ਅਤੇ ਅਜ਼ਾਦ ਉਮੀਦਵਾਰ ਦੋ-ਦੋ ਸੀਟਾਂ ’ਤੇ ਅੱਗੇ ਚੱਲ ਰਹੇ ਹਨ। ਚੰਡੀਗੜ੍ਹ ਦੀ ਇਕੋ ਇਕ ਲੋਕ ਸਭਾ ਸੀਟ ’ਤੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਅੱਗੇ ਚੱਲ ਰਹੇ ਹਨ। ਬਠਿੰਡਾ ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਅੱਗੇ ਚੱਲ ਰਹੇ ਹੈ। ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਮੀਤ ਹੇਅਰ ਅੱਗੇ ਚੱਲ ਰਹੇ ਹਨ। ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਵੀ ਕਾਫੀ ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਅੰਮਿ੍ਰਤਪਾਲ ਸਿੰਘ ਅੱਗੇ ਚੱਲ ਰਹੇ ਹਨ। ਇਸੇ ਤਰ੍ਹਾਂ ਫਰੀਦਕੋਟ ਹਲਕੇ ਤੋਂ ਵੀ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਅੱਗੇ ਚੱਲ ਰਹੇ ਹਨ। ਪਟਿਆਲਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਪਿੱਛੇ ਚੱਲ ਰਹੇ ਹਨ। ਹੁਸ਼ਿਆਰਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ ਰਾਜ ਕੁਮਾਰ ਚੱਬੇਵਾਲ ਅੱਗੇ ਚੱਲ ਰਹੇ ਹਨ। ਗੁਰਦਾਸਪੁਰ ਤੋਂ ਕਾਂਗਰਸੀ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਅੰਮਿ੍ਰਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੀ ਅੱਗੇ ਚੱਲ ਰਹੇ ਹਨ।