
ਭਾਜਪਾ ਉਮੀਦਵਾਰ ਸੰਜੇ ਟੰਡਨ ਨੂੰ ਮਾਮੂਲੀ ਫਰਕ ਨਾਲ ਹਰਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਦੀ ਇਕੋ-ਇਕ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਨੇ ਜਿੱਤ ਹਾਸਲ ਕੀਤੀ ਹੈ। ਮਨੀਸ਼ ਤਿਵਾੜੀ ਨੇ ਭਾਜਪਾ ਦੇ ਉਮੀਦਵਾਰ ਸੰਜੇ ਟੰਡਨ ਨੂੰ ਬਹੁਤ ਸਖਤ ਚੋਣ ਮੁਕਾਬਲੇ ’ਚ ਹਰਾਇਆ। ਮਨੀਸ਼ ਤਿਵਾੜੀ ਇਸ ਤੋਂ ਪਹਿਲਾਂ ਲੁਧਿਆਣਾ ਅਤੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹੇ। ਇਸ ਵਾਰ ਕਾਂਗਰਸ ਹਾਈਕਮਾਨ ਨੇ ਮਨੀਸ਼ ਤਿਵਾੜੀ ਨੂੰ ਚੰਡੀਗੜ੍ਹ ਤੋਂ ਟਿਕਟ ਦਿੱਤੀ ਸੀ ਅਤੇ ਉਨ੍ਹਾਂ ਜਿੱਤ ਵੀ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਲਗਾਤਾਰ ਦੋ ਵਾਰ ਭਾਜਪਾ ਚੰਡੀਗੜ੍ਹ ਦੀ ਲੋਕ ਸਭਾ ਸੀਟ ਤੋਂ ਜੇਤੂ ਰਹੀ ਹੈ। ਚੰਡੀਗੜ੍ਹ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ‘ਇੰਡੀਆ’ ਗਠਜੋੜ ਤਹਿਤ ਮਿਲ ਕੇ ਚੋਣਾਂ ਲੜੀਆਂ ਸਨ।