Breaking News
Home / ਕੈਨੇਡਾ / Front / ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ’ਚ ਵੱਡਾ ਝਟਕਾ

ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ’ਚ ਵੱਡਾ ਝਟਕਾ

ਅਦਾਲਤ ਨੇ ਕਿਹਾ : ਜ਼ਮਾਨਤ ਅਰਜ਼ੀ ’ਤੇ ਅਜੇ ਤੱਕ ਸੁਣਵਾਈ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ ਨੀਤੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਧਿਆਨ ਰਹੇ ਕਿ ਇਸ ਮਾਮਲੇ ਵਿਚ ਸਿਸੋਦੀਆ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਦਿੱਲੀ ਹਾਈਕੋਰਟ ਨੇ ਈਡੀ ਅਤੇ ਸੀਬੀਆਈ ਵਲੋਂ ਦਰਜ ਮਾਮਲਿਆਂ ਵਿਚ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ। ਅਦਾਲਤ ਵਿਚ ਸਿਸੋਦੀਆ ਵਲੋਂ ਵਕੀਲ ਅਭਿਸ਼ੇਕ ਮਨੂ ਸਿੰਘਵੀ ਪੇਸ਼ ਹੋਏ। ਉਨ੍ਹਾਂ ਨੇ ਸੁਪਰੀਮ ਕੋਰਟ ਕੋਲੋਂ ਜ਼ਮਾਨਤ ਦੀ ਮੰਗ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ 15 ਮਹੀਨਿਆਂ ਤੋਂ ਹਿਰਾਸਤ ਵਿਚ ਹਨ ਅਤੇ ਇਸ ਮਾਮਲੇ ਵਿਚ ਅਜੇ ਤੱਕ ਟਰਾਇਲ ਵੀ ਨਹੀਂ ਹੋਇਆ ਹੈ। ਇਸ ਤੋਂ ਬਾਅਦ ਅਦਾਲਤ ਨੇ ਕਿਹਾ ਕਿ ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਅਜੇ ਸੁਣਵਾਈ ਨਹੀਂ ਹੋ ਸਕਦੀ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …