17 C
Toronto
Sunday, September 27, 2026
spot_img
HomeਕੈਨੇਡਾFrontਪੰਜਾਬ ’ਚ 5 ਵਿਧਾਨ ਸਭਾ ਹਲਕਿਆਂ ’ਤੇ ਹੋਣਗੀਆਂ ਜ਼ਿਮਨੀ ਚੋਣਾਂ

ਪੰਜਾਬ ’ਚ 5 ਵਿਧਾਨ ਸਭਾ ਹਲਕਿਆਂ ’ਤੇ ਹੋਣਗੀਆਂ ਜ਼ਿਮਨੀ ਚੋਣਾਂ

ਪੰਜਾਬ ’ਚ 5 ਵਿਧਾਨ ਸਭਾ ਹਲਕਿਆਂ ’ਤੇ ਹੋਣਗੀਆਂ ਜ਼ਿਮਨੀ ਚੋਣਾਂ
ਚੋਣ ਕਮਿਸ਼ਨ 6 ਮਹੀਨਿਆਂ ’ਚ ਕਰਵਾਏਗਾ ਇਹ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਹੁਣ ਆਉਂਦੇ 6 ਮਹੀਨਿਆਂ ਦੇ ਅੰਦਰ-ਅੰਦਰ 5 ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਹੋਣਗੀਆਂ। ਸੰਗਰੂਰ ਲੋਕ ਸਭਾ ਸੀਟ ਤੋਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚੋਣ ਜਿੱਤੀ ਹੈ। ਇਸ ਲਈ ਚੋਣ ਕਮਿਸ਼ਨ ਵਲੋਂ ਉਨ੍ਹਾਂ ਦੀ ਬਰਨਾਲਾ ਵਿਧਾਨ ਸਭਾ ਸੀਟ ਨੂੰ ਖਾਲੀ ਐਲਾਨ ਦਿੱਤਾ ਜਾਵੇਗਾ। ਇਸੇ ਤਰ੍ਹਾਂ ਗਿੱਦੜਬਾਹਾ ਵਿਧਾਨ ਸਭਾ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ ਕਿਉਂਕਿ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਜਿੱਤ ਲਈ ਹੈ। ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਗੁਰਦਾਸਪੁਰ ਲੋਕ ਸਭਾ ਸੀਟ ਜਿੱਤੀ ਹੈ ਅਤੇ ਹੁਣ ਡੇਰਾ ਬਾਬਾ ਨਾਨਕ ਵਿਧਾਨ ਸਭਾ ਸੀਟ ਨੂੰ ਵੀ ਖਾਲੀ ਐਲਾਨ ਦਿੱਤਾ ਜਾਵੇਗਾ। ਵਿਧਾਨ ਸਭਾ ਹਲਕਾ ਚੱਬੇਵਾਲ ਦੀ ਪ੍ਰਤੀਨਿਧਤਾ ਕਰਨ ਵਾਲੇ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਵੀ ਹੁਸ਼ਿਆਰਪੁਰ ਦੀ ਲੋਕ ਸਭਾ ਸੀਟ ਜਿੱਤ ਗਏ ਹਨ। ਇਸ ਕਰਕੇ ਚੱਬੇਵਾਲ ਹਲਕੇ ਲਈ ਵੀ ਜ਼ਿਮਨੀ ਚੋਣ ਕਰਵਾਉਣੀ ਪਵੇਗੀ। ਜਲੰਧਰ (ਪੱਛਮੀ) ਵਿਧਾਨ ਸਭਾ ਸੀਟ ਨੂੰ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਖਾਲੀ ਐਲਾਨ ਚੁੱਕੇ ਹਨ। ਇਸ ਸੀਟ ਤੋਂ ਵਿਧਾਇਕ ਸੀਤਲ ਅੰਗੁਰਾਲ ਦਾ ਅਸਤੀਫਾ ਉਨ੍ਹਾਂ ਨੇ ਸਵੀਕਾਰ ਕਰ ਲਿਆ ਸੀ। ਹੁਣ ਇਸ ਸੀਟ ’ਤੇ ਵੀ ਜ਼ਿਮਨੀ ਚੋਣ ਹੋਵੇਗੀ। ਇਸਦੇ ਚੱਲਦਿਆਂ ਹੁਣ ਪੰਜਾਬ ਵਿਚ 5 ਵਿਧਾਨ ਸਭਾ ਹਲਕਿਆਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਜਲੰਧਰ ਪੱਛਮੀ ’ਤੇ ਜ਼ਿਮਨੀ ਚੋਣ ਛੇ ਮਹੀਨਿਆਂ ਦੇ ਅੰਦਰ-ਅੰਦਰ ਹੋ ਜਾਵੇਗੀ।
RELATED ARTICLES
POPULAR POSTS