Breaking News
Home / ਕੈਨੇਡਾ / Front / ਸ਼ਰਾਬ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਦੀ ਹਿਰਾਸਤ 19 ਜੂਨ ਤੱਕ ਵਧੀ

ਸ਼ਰਾਬ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਦੀ ਹਿਰਾਸਤ 19 ਜੂਨ ਤੱਕ ਵਧੀ


ਜ਼ਮਾਨਤ ਵਧਾਉਣ ਵਾਲੀ ਪਟੀਸ਼ਨ ਨੂੰ ਵੀ ਕੋਰਟ ਨੇ ਕੀਤੀ ਖਾਰਜ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਨੀਤੀ ਅਤੇ ਮਨੀ ਲਾਂਡਰਿੰਗ ਦੇ ਮਾਮਲੇ ’ਚ ਘਿਰੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਕੋਰਟ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਨੂੰ 19 ਜੂਨ ਤੱਕ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਕੇਜਰੀਵਾਲ ਵਲੋਂ ਮੈਡੀਕਲ ਆਧਾਰ ’ਤੇ 7 ਦਿਨਾਂ ਲਈ ਜ਼ਮਾਨਤ ਵਧਾਉਣ ਲਈ ਪਾਈ ਗਈ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ। ਅਦਾਲਤ ਨੇ ਸਬੰਧਤ ਅਧਿਕਾਰੀਆਂ ਨੂੰ ਕੇਜਰੀਵਾਲ ਦੇ ਲੋੜੀਂਦੇ ਮੈਡੀਕਲ ਟੈਸਟ ਕਰਵਾਉਣ ਦੇ ਹੁਕਮ ਵੀ ਦਿੱਤੇ ਹਨ। ਸਪੈਸ਼ਲ ਜੱਜ ਕਾਵੇਰੀ ਬਾਵੇਜਾ ਨੇ 1 ਜੂਨ ਨੂੰ ਹੋਈ ਸੁਣਵਾਈ ਦੌਰਾਨ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ 5 ਜੂਨ ਦੇ ਲਈ ਸੁਰੱਖਿਅਤ ਰੱਖ ਲਿਆ। ਧਿਆਨ ਰਹੇ ਕਿ ਕੇਜਰੀਵਾਲ ਨੂੰ 21 ਮਾਰਚ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ ਅਤੇ 10 ਮਈ ਨੂੰ ਉਹ 21 ਦੀ ਜ਼ਮਾਨਤ ’ਤੇ ਆਏ ਸਨ। ਲੰਘੀ 2 ਜੂਨ ਨੂੰ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ’ਚ ਮੁੜ ਤੋਂ ਆਤਮ ਸਮਰਪਣ ਕਰ ਦਿੱਤਾ ਸੀ।

Check Also

ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ

ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …