ਮੰਤਰੀ ਮੰਡਲ ਨੂੰ ਭੰਗ ਕਰਨ ਦੀ ਵੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਕੀਤੀ ਸਿਫਾਰਸ਼
ਨਵੀਂ ਦਿੱਲੀ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਬੁੱਧਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਸੌਂਪਦੇ ਹੋਏ ਉਨ੍ਹਾਂ ਮੰਤਰੀ ਮੰਡਲ ਨੂੰ ਭੰਗ ਕਰਨ ਦੀ ਸਿਫਾਰਸ਼ ਵੀ ਕੀਤੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਤਰੀ ਮੰਡਲ ਦੀ ਆਖਰੀ ਮੀਟਿੰਗ ਨੂੰ ਸੰਬੋਧਨ ਕੀਤਾ। ਇਸ ਮੀਟਿੰਗ ’ਚ ਸਰਕਾਰ ਵੱਲੋਂ ਤੀਜੀ ਵਾਰ ਮਿਲੀ ਜਿੱਤ ਨੂੰ ਲੈ ਕੇ ਧੰਨਵਾਦ ਮਤਾ ਪਾਸ ਕੀਤਾ ਗਿਆ। ਮੀਟਿੰਗ ਦੌਰਾਨ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫਾਰਿਸ਼ ਵੀ ਕੀਤੀ ਗਈ, ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਭਵਨ ਪਹੁੰਚ ਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਆਪਣਾ ਅਸਤੀਫ਼ਾ ਸੌਂਪ ਦਿੱਤਾ ਅਤੇ ਪ੍ਰਧਾਨ ਮੰਤਰੀ ਦੇ ਅਸਤੀਫ਼ਾ ਨੂੰ ਰਾਸ਼ਟਰਪਤੀ ਨੇ ਮਨਜ਼ੂਰ ਕਰ ਲਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਵੀਂ ਸਰਕਾਰ ਬਣਨ ਤੱਕ ਅਹੁਦੇ ’ਤੇ ਬਣੇ ਰਹਿਣ ਦੇ ਲਈ ਕਿਹਾ। ਜ਼ਿਕਰਯੋਗ ਹੈ ਕਿ ਲੰਘੀ 4 ਜੂਨ ਨੂੰ ਲੋਕ ਸਭਾ ਚੋਣਾਂ ਦੇ ਆਏ ਨਤੀਜਿਆਂ ਅਨੁਸਾਰ ਐਨਡੀਏ ਗੱਠਜੋੜ ਨੇ 292 ਸੀਟਾਂ ਹਾਸਲ ਕਰਕੇ ਬਹੁਮਤ ਅੰਕੜੇ ਨੂੰ ਪਾਰ ਕਰ ਲਿਆ ਹੈ ਅਤੇ ਐਨਡੀਏ ਗੱਠਜੋੜ ਤੀਜੀ ਵਾਰ ਸਰਕਾਰ ਬਣਾਉਣ ਦੀ ਤਿਆਰੀ ਵਿਚ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …