ਮੁੱਖ ਮੰਤਰੀ ਭਗਵੰਤ ਮਾਨ ਹਲਕਾ ਵਾਈਜ਼ ਕਰਨਗੇ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ’ਚ ਮਿਲੀ ਹਾਰ ਦਾ ਪਤਾ ਲਗਾਉਣ ਲਈ ਆਮ ਆਦਮੀ ਪਾਰਟੀ ਹਾਰ ਦੇ ਕਾਰਨਾਂ ਦੀ ਤਹਿ ਤੱਕ ਜਾਵੇਗੀ। ਕਿਉਂਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਪਾਰਟੀ 13 ਲੋਕ ਸਭਾ ਸੀਟਾਂ ਵਿਚੋਂ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕੀ। ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇਸ ’ਤੇ ਮੰਥਨ ਸ਼ੁਰੂ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ੁੱਕਰਵਾਰ ਤੋਂ ਹਲਕਾ ਵਾਈਜ਼ ਆਪਣੀ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਸੰਗਠਨ ਦੇ ਮੈਂਬਰਾਂ ਨਾਲ ਮੀਟਿੰਗ ਕਰਨਗੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਆਪਣੇ ਖੁਫ਼ੀਆ ਵਿੰਗ ਤੋਂ ਲੋਕ ਸਭਾ ਚੋਣਾਂ ਦੌਰਾਨ ਵਿਧਾਇਕਾਂ ਦੀ ਭੂਮਿਕਾ ਅਤੇ ਚੋਣਾਂ ਦੌਰਾਨ ਰਹੀਆਂ ਕਮੀਆਂ ਦੀ ਵੀ ਰਿਪੋਰਟ ਮੰਗ ਲਈ ਹੈ। ਇਹ ਰਿਪੋਰਟ ਮੀਟਿੰਗ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚ ਜਾਵੇਗੀ। ਭਲਕੇ 7 ਜੂਨ ਨੂੰ ਹੋਣ ਵਾਲੀ ਮੀਟਿੰਗ ’ਚ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਰਹਿਣਗੇ ਅਤੇ ਮੀਟਿੰਗ ਦੌਰਾਨ ਉਨ੍ਹਾਂ ਕਾਰਨਾਂ ਬਾਰੇ ਜਾਨਣ ਦੀ ਕੋਸ਼ਿਸ਼ ਕੀਤੀ ਜਾਵੇਗੀ, ਜਿਨ੍ਹਾਂ ਕਾਰਨ ਪਾਰਟੀ ਨੂੰ ਲੋਕ ਸਭਾ ਚੋਣਾਂ ਦੌਰਾਨ ਨੁਕਸਾਨ ਹੋਇਆ ਹੈ।
Check Also
ਡਾ. ਰਘਬੀਰ ਕੌਰ ਪੰਜਾਬੀ ਲੇਖਕ ਸਭਾ ਜਲੰਧਰ ਦੇ ਪ੍ਰਧਾਨ ਹੋਣਗੇ
ਹੋਰ ਅਹੁਦੇਦਾਰਾਂ ਅਤੇ ਕਾਰਜਕਾਰਨੀ ਦਾ ਵੀ ਐਲਾਨ ਜਲੰਧਰ : ਗੁਰੂ ਨਾਨਕ ਦੇਵ ਯੂਨੀਵਰਸਿਟੀ ਰੀਜਨਲ ਸੈਂਟਰ …