Breaking News
Home / ਕੈਨੇਡਾ / Front / ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਜੂਨ ਨੂੰ ਚੁੱਕ ਸਕਦੇ ਹਨ ਸਹੁੰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਜੂਨ ਨੂੰ ਚੁੱਕ ਸਕਦੇ ਹਨ ਸਹੁੰ


ਭਾਜਪਾ ਦੇ ਜਿੱਤੇ ਹੋਏ ਮੰਤਰੀ ਮੁੜ ਤੋਂ ਸੰਭਾਲਣਗੇ ਅਹੁਦੇ, ਸਮਿ੍ਰਤੀ ਇਰਾਨੀ ਨੂੰ ਵੀ ਮਿਲ ਸਕਦਾ ਹੈ ਮੌਕਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਐਨਡੀਏ ਗੱਠਜੋੜ ਵੱਲੋਂ ਮੋਦੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਦੀ ਅੱਜ ਵੀਰਵਾਰ ਨੂੰ ਨਵੀਂ ਤਰੀਕ ਦਾ ਐਲਾਨ ਕੀਤਾ ਗਿਆ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਨਰਿੰਦਰ ਮੋਦੀ 9 ਜੂਨ ਨੂੰ ਸ਼ਾਮੀਂ 6 ਵਜੇ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਜਦਕਿ ਇਸ ਤੋਂ ਪਹਿਲਾਂ 8 ਜੂਨ ਨੂੰ ਸਹੁੰ ਚੁੱਕੇ ਜਾਣ ਦੀ ਗੱਲ ਆਖੀ ਜਾ ਰਹੀ ਸੀ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਦੇ ਜਿੱਤੇ ਹੋਏ ਸਾਰੇ ਮੰਤਰੀਆਂ ਨੂੰ ਇਸ ਵਾਰ ਫਿਰ ਤੋਂ ਮੰਤਰੀ ਅਹੁਦੇ ਦਿੱਤੇ ਜਾ ਸਕਦੇ ਹਨ। ਪਰ ਵਿਵਾਦਾਂ ’ਚ ਰਹਿਣ ਵਾਲੇ ਚਿਹਰਿਆਂ ਦਾ ਨਾਮ ਮੰਤਰੀਆਂ ਦੀ ਲਿਸਟ ਵਿਚੋਂ ਕੱਟਿਆ ਜਾ ਸਕਦਾ ਹੈ। ਉਧਰ ਚੋਣ ਹਾਰ ਚੁੱਕੀ ਸਮਿ੍ਰਤੀ ਇਰਾਨੀ ਅਤੇ ਰਾਜੀਵ ਚੰਦਰਸ਼ੇਖਰ ਨੂੰ ਪਾਰਟੀ ਮੁੜ ਤੋਂ ਮੌਕਾ ਦੇ ਕੇ ਮੰਤਰੀ ਬਣਾ ਸਕਦੀ ਹੈ। ਉਧਰ ਦਿੱਲੀ ’ਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਦੇ ਘਰ ਇਕ ਅਹਿਮ ਮੀਟਿੰਗ ਹੋਈ ਅਤੇ ਇਸ ਮੀਟਿੰਗ ਵਿਚ ਅਮਿਤ ਸ਼ਾਹ ਅਤੇ ਰਾਜਨਾਥ ਸਿੰਘ ਵੀ ਮੌਜੂਦ ਰਹੇ। ਮੀਟਿੰਗ ਦੌਰਾਨ ਸਰਕਾਰ ਬਣਾਉਣ, ਭਾਜਪਾ ਅਤੇ ਉਸ ਦੇ ਸਹਿਯੋਗੀ ਦਲਾਂ ਨੂੰ ਮੰਤਰੀ ਮੰਡਲ ’ਚ ਜਗ੍ਹਾ ਦੇਣ ਅਤੇ ਸਹੁੰ ਚੁੱਕ ਸਮਾਗਮ ਦੀਆਂ ਤਿਆਰੀਆਂ ਸਬੰਧੀ ਚਰਚਾ ਕੀਤੀ ਗਈ।

Check Also

ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ

1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੂੰ …