-1.5 C
Toronto
Thursday, March 19, 2026
spot_img
HomeਕੈਨੇਡਾFrontਸਾਬਕਾ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ’ਚੋਂ ਕੱਢਿਆ

ਸਾਬਕਾ ਕਾਂਗਰਸੀ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ’ਚੋਂ ਕੱਢਿਆ


ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਬਾਘਾਪੁਰਾਣਾ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਅੱਜ ਵੀਰਵਾਰ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਇਹ ਫੈਸਲਾ ਸੁਣਾਇਆ ਗਿਆ। ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਪੁੱਤਰ ਕਮਲਜੀਤ ਸਿੰਘ ਬਰਾੜ ਨੇ ਕਾਂਗਰਸ ਪਾਰਟੀ ਤੋਂ ਬਗਾਵਤ ਕਰਕੇ ਲੁਧਿਆਣਾ ਤੋਂ ਲੋਕ ਸਭਾ ਚੋਣ ਲੜੀ ਸੀ। ਪਰ ਫਿਰ ਵੀ ਲੁਧਿਆਣਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਸੰਸਦ ਮੈਂਬਰ ਚੁਣੇ ਗਏ, ਜਿਸ ਤੋਂ ਬਾਅਦ ਉਨ੍ਹਾਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਨੂੰ ਪਾਰਟੀ ਵਿਚੋਂ ਕੱਢਣ ਲਈ ਪੱਤਰ ਜਾਰੀ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਪਾਰਟੀ ਵਿਚੋਂ ਕੱਢਿਆ ਜਾਂਦਾ ਹੈ।

RELATED ARTICLES
POPULAR POSTS