Breaking News
Home / ਹਫ਼ਤਾਵਾਰੀ ਫੇਰੀ / 92 ਵਿਧਾਇਕਾਂ ਵਾਲੀ ਸਰਕਾਰ 65 ਹਲਕਿਆਂ ‘ਚ ਹਾਰੀ

92 ਵਿਧਾਇਕਾਂ ਵਾਲੀ ਸਰਕਾਰ 65 ਹਲਕਿਆਂ ‘ਚ ਹਾਰੀ

8 ਮੰਤਰੀਆਂ ਅਤੇ 57 ਵਿਧਾਇਕਾਂ ਦੇ ਹਲਕਿਆਂ ਵਿਚ ‘ਆਪ’ ਉਮੀਦਵਾਰ ਹਾਰੇ
ਚੰਡੀਗੜ÷ : ਬੇਸ਼ੱਕ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਤਿੰਨ ਸੰਸਦੀ ਸੀਟਾਂ ‘ਤੇ ਜਿੱਤ ਹਾਸਲ ਕਰਕੇ ਪਿਛਲੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ ਦੋ ਸੀਟਾਂ ਵੱਧ ਜਿੱਤੀਆਂ ਹਨ, ਪਰ ਮੁੱਖ ਮੰਤਰੀ ਭਗਵੰਤ ਮਾਨ ਦਾ 13 0 ਦਾ ਦਾਅਵਾ ਸੱਚ ਨਹੀਂ ਹੋ ਸਕਿਆ। ਜੇਕਰ ਤਾਜ਼ਾ ਹੋਈਆਂ ਚੋਣਾਂ ਦੇ ਨਤੀਜਿਆਂ ‘ਤੇ ਨਜ਼ਰ ਮਾਰੀ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਜ਼ਿਆਦਾਤਰ ਮੰਤਰੀਆਂ ਅਤੇ ਵਿਧਾਇਕਾਂ ਦੀ ਕਾਰਗੁਜ਼ਾਰੀ ਨਿਰਾਸ਼ਾਜਨਕ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਵਜ਼ਾਰਤ ਦੇ 8 ਮੰਤਰੀ ਆਪਣੇ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਨੂੰ ਜਿਤਾਉਣ ਵਿਚ ਅਸਫਲ ਰਹੇ ਹਨ। ਜਦਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੋੜੀ ਦੇ ਹਲਕਿਆਂ ਵਿਚ ਪਾਰਟੀ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਪੰਜਾਬ ਵਿਚ 92 ਵਿਧਾਇਕਾਂ ਵਾਲੀ ਪਾਰਟੀ ਦੇ 8 ਮੰਤਰੀਆਂ ਅਤੇ 57 ਵਿਧਾਇਕਾਂ ਦੇ ਹਲਕਿਆਂ ਵਿਚ ‘ਆਪ’ ਦੇ ਉਮੀਦਵਾਰਾਂ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਜਿਹੜੇ ਮੰਤਰੀਆਂ ਦੇ ਹਲਕਿਆਂ ਵਿਚ ‘ਆਪ’ ਦੀ ਸਰਦਾਰੀ ਕਾਇਮ ਰਹੀ, ਉਨ÷ ਾਂ ਵਿਚ ਮੁੱਖ ਮੰਤਰੀ ਭਗਵੰਤ ਮਾਨ (ਧੂਰੀ), ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ (ਦ੍ਰਿੜਬਾ), ਮੰਤਰੀ ਅਮਨ ਅਰੋੜਾ (ਸੁਨਾਮ), ਗੁਰਮੀਤ ਸਿੰਘ ਮੀਤ ਹੇਅਰ ਬਰਨਾਲਾ (ਉਮੀਦਵਾਰ ਸੰਗਰੂਰ), ਪਰਵਾਸੀ ਮਾਮਲਿਆਂ ਵਿਭਾਗ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (ਅਜਨਾਲਾ), ਸਿਹਤ ਮੰਤਰੀ ਡਾ. ਬਲਬੀਰ ਸਿੰਘ (ਪਟਿਆਲਾ ਦਿਹਾਤੀ), ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (ਸ੍ਰੀ ਅਨੰਦਪੁਰ ਸਾਹਿਬ) ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਹਲਕਾ ਸਮਾਣਾ ਸ਼ਾਮਲ ਹੈ।
ਜਦੋਂ ਕਿ ਬਠਿੰਡਾ ਲੋਕ ਸਭਾ ਹਲਕੇ ਤੋਂ ‘ਆਪ’ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆ ਆਪਣੇ ਹਲਕੇ ਲੰਬੀ ਤੋਂ ਵੀ ਪਿੱਛੇ ਰਹਿ ਗਏ। ਇਥੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੂੰ 54,337 ਵੋਟਾਂ ਪ੍ਰਾਪਤ ਹੋਈਆਂ, ਜਦਕਿ ਖੁੱਡੀਆ 31073 ਵੋਟਾਂ ਹੀ ਲੈ ਸਕੇ। ਇਸੇ ਤਰ÷ ਾਂ ਖਡੂਰ ਸਾਹਿਬ ਤੋਂ ਪਾਰਟੀ ਦੇ ਉਮੀਦਵਾਰ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਪੱਟੀ ਹਲਕੇ ਤੋਂ ਬੁਰੀ ਤਰ÷ ਾਂ ਹਾਰ ਗਏ। ਭੁੱਲਰ ਨੂੰ ਪੱਟੀ ਤੋਂ 27804 ਵੋਟਾਂ ਮਿਲੀਆਂ ਹਨ, ਜਦੋਂ ਕਿ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ 56758 ਵੋਟਾਂ ਲੈ ਗਏ। ਸਿਹਤ ਮੰਤਰੀ ਡਾ. ਬਲਵੀਰ ਸਿੰਘ ਅਤੇ ਕੁਲਦੀਪ ਸਿੰਘ ਧਾਲੀਵਾਲ ਚੋਣ ਹਾਰ ਗਏ ਹਨ, ਪਰ ਉਹ ਆਪਣੇ ਹਲਕੇ ਵਿਚ ਬੜ÷ ਤ ਬਣਾਉਣ ਵਿਚ ਕਾਮਯਾਬ ਰਹੇ ਹਨ। ਸਮਾਜਿਕ ਸੁਰੱਖਿਆ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਦੇ ਹਲਕੇ ਮਲੋਟ ਵਿਚ ‘ਆਪ’ ਦਾ ਉਮੀਦਵਾਰ 842 ਵੋਟਾਂ ਦੇ ਅੰਤਰ ਨਾਲ ਪਛੜ ਗਿਆ। ‘ਆਪ’ ਨੂੰ 31973 ਵੋਟਾਂ ਮਿਲੀਆਂ ਹਨ, ਜਦੋਂ ਕਿ ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਨੂੰ 32815 ਵੋਟਾਂ ਮਿਲੀਆਂ। ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਹਲਕੇ ਹੁਸ਼ਿਆਰਪੁਰ ਵਿਖੇ ‘ਆਪ’ ਨੂੰ 36957 ਵੋਟਾਂ ਮਿਲੀਆਂ ਹਨ, ਜਦੋਂ ਕਿ ਭਾਜਪਾ ਉਮੀਦਵਾਰ ਅਨੀਤਾ ਸੋਮਪ੍ਰਕਾਸ਼ ਨੂੰ 38664 ਤੇ ਕਾਂਗਰਸ ਨੂੰ 25180 ਵੋਟਾਂ ਮਿਲੀਆਂ।
ਵਿਧਾਇਕਾਂ ਤੇ ਮੰਤਰੀਆਂ ਦੇ ਹਲਕਿਆਂ ਵਿਚ ਅੱਗੇ ਨਿਕਲ ਗਏ ਵਿਰੋਧੀ ਉਮੀਦਵਾਰ : ਇਸੇ ਤਰ÷ ਾਂ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਮੰਤਰੀ ਲਾਲ ਚੰਦ ਦੇ ਹਲਕਾ ਭੋਆ ਵਿਚ ‘ਆਪ’ ਨੂੰ 31372 ਅਤੇ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਨੂੰ 56393 ਵੋਟਾਂ ਮਿਲੀਆਂ ਹਨ। ਇਸੇ ਤਰ÷ ਾਂ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਹਲਕਾ ਜੰਡਿਆਲਾ ਵਿਖੇ ਆਪ ਨੂੰ 23571 ਵੋਟਾਂ ਪ੍ਰਾਪਤ ਹੋਈਆਂ ਅਤੇ ਅਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ 45190 ਵੋਟਾਂ ਮਿਲੀਆਂ। ਮੰਤਰੀ ਅਨਮੋਲ ਗਗਨ ਮਾਨ ਦੇ ਹਲਕਾ ਖਰੜ ਵਿਚ ਆਪ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਨੂੰ 40983 ਵੋਟਾਂ ਮਿਲੀਆਂ ਅਤੇ ਕਾਂਗਰਸ ਦੇ ਵਿਜੇਇੰਦਰ ਸਿੰਗਲਾ ਨੂੰ 46622 ਵੋਟਾਂ ਮਿਲੀਆਂ ਤੇ ਭਾਜਪਾ ਦੇ ਡਾ. ਸੁਭਾਸ਼ ਸ਼ਰਮਾ ਨੂੰ 40391 ਵੋਟਾਂ ਮਿਲੀਆਂ। ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਬਲਕਾਰ ਸਿੰਘ ਦੇ ਹਲਕੇ ਕਰਤਾਰਪੁਰ ਵਿਖੇ ਪਾਰਟੀ ਬੁਰੀ ਤਰ÷ ਾਂ ਹਾਰ ਗਈ। ਇਥੋਂ ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੂੰ 45158 ਅਤੇ ਆਪ ਦੇ ਪਵਨ ਟੀਨੂੰ ਨੂੰ 29106 ਅਤੇ ਭਾਜਪਾ ਦੇ ਸੁਸ਼ੀਲ ਰਿੰਕੂ ਨੂੰ 11856 ਵੋਟਾਂ ਮਿਲੀਆਂ।
‘ਆਪ’ ਦਾ ਵੋਟ ਪ੍ਰਤੀਸ਼ਤ ਘਟਿਆ
ਇਹਨਾਂ ਚੋਣਾਂ ਵਿਚ ਆਪ ਦਾ ਵੋਟ ਪ੍ਰਤੀਸ਼ਤ ਘਟ ਕੇ 26.02 ਫੀਸਦੀ ਰਹਿ ਗਿਆ ਹੈ। ਜਦੋਂ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਨੂੰ 42.01 ਫੀਸਦੀ ਵੋਟਾਂ ਮਿਲੀਆਂ ਸੀ ਅਤੇ ਪਾਰਟੀ ਦੇ 92 ਵਿਧਾਇਕ ਚੁਣੇ ਗਏ ਸਨ।
ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ‘ਚ ਮਿਲੀ ਹਾਰ ਦੇ ਕਾਰਨਾਂ ਦਾ ਲਗਾਏਗੀ ਪਤਾ
ਲੋਕ ਸਭਾ ਚੋਣਾਂ ‘ਚ ਮਿਲੀ ਹਾਰ ਦਾ ਪਤਾ ਲਗਾਉਣ ਲਈ ਆਮ ਆਦਮੀ ਪਾਰਟੀ ਹਾਰ ਦੇ ਕਾਰਨਾਂ ਦੀ ਤਹਿ ਤੱਕ ਜਾਵੇਗੀ। ਕਿਉਂਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਹੋਣ ਦੇ ਬਾਵਜੂਦ ਵੀ ਪਾਰਟੀ 13 ਲੋਕ ਸਭਾ ਸੀਟਾਂ ਵਿਚੋਂ ਸਿਰਫ਼ ਤਿੰਨ ਸੀਟਾਂ ਹੀ ਜਿੱਤ ਸਕੀ। ਆਮ ਆਦਮੀ ਪਾਰਟੀ ਪੰਜਾਬ ਵੱਲੋਂ ਇਸ ‘ਤੇ ਮੰਥਨ ਸ਼ੁਰੂ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਭਲਕੇ ਸ਼ੁੱਕਰਵਾਰ ਤੋਂ ਹਲਕਾ ਵਾਈਜ਼ ਆਪਣੀ ਪਾਰਟੀ ਦੇ ਸਾਰੇ ਵਿਧਾਇਕਾਂ ਅਤੇ ਸੰਗਠਨ ਦੇ ਮੈਂਬਰਾਂ ਨਾਲ ਮੀਟਿੰਗ ਕਰਨਗੇ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਆਪਣੇ ਖੁਫ਼ੀਆ ਵਿੰਗ ਤੋਂ ਲੋਕ ਸਭਾ ਚੋਣਾਂ ਦੌਰਾਨ ਵਿਧਾਇਕਾਂ ਦੀ ਭੂਮਿਕਾ ਅਤੇ ਚੋਣਾਂ ਦੌਰਾਨ ਰਹੀਆਂ ਕਮੀਆਂ ਦੀ ਵੀ ਰਿਪੋਰਟ ਮੰਗ ਲਈ ਹੈ।

 

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …