ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ‘ਚ ਨਵਾਂ ਮੋੜ ਆ ਗਿਆ ਹੈ। ਹੁਣ ਫਰੀਦਕੋਟ ਦੀ ਅਦਾਲਤ ਨੇ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਦੀ ਸੁਣਵਾਈ ਫਰੀਦਕੋਟ ਤੋਂ ਚੰਡੀਗੜ੍ਹ ਤਬਦੀਲ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬਹਿਬਲ ਕਲਾਂ ਗੋਲੀ ਕਾਂਡ ਵਿਚ ਨਾਮਜ਼ਦ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੇ ਕੇਸ ਦੀ ਸੁਣਵਾਈ ਫਰੀਦਕੋਟ ਤੋਂ ਬਾਹਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਫਰੀਦਕੋਟ ਅਦਾਲਤ ਵਿਚ ਅਰਜ਼ੀ ਲਗਾਈ ਸੀ, ਜਿਸ ‘ਤੇ ਫਰੀਦਕੋਟ ਦੀ ਅਦਾਲਤ ਨੇ ਕੇਸ ਨੂੰ ਚੰਡੀਗੜ੍ਹ ਅਦਾਲਤ ਵਿਚ ਤਬਦੀਲ ਕੀਤੇ ਜਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।
Check Also
ਫੈਡਰਲ ਚੋਣਾਂ : ਤਾਜ਼ਾ ਸਰਵੇਖਣਾਂ ਅਨੁਸਾਰ ਲਿਬਰਲ ਪਾਰਟੀ ਦਾ ਹੱਥ ਕੰਸਰਵੇਟਿਵਾਂ ਤੋਂ ਉਪਰ
45 % ਵੋਟਰ ਮਾਰਕ ਕਾਰਨੀ ਨੂੰ ਤੇ 34 % ਪੀਅਰ ਪੋਲੀਵਰ ਨੂੰ ਪ੍ਰਧਾਨ ਮੰਤਰੀ ਦੇਖਣ …