ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ‘ਤੇ ਜਿੱਤੀ ਫਿਲਮ ਅਦਾਕਾਰਾ ਕੰਗਨਾ ਰਾਣੌਤ ਨੇ ਚੰਡੀਗੜ੍ਹ ਏਅਰਪੋਰਟ ‘ਤੇ ਤੈਨਾਤ ਸੀ.ਆਈ.ਐਸ.ਐਫ. ਦੀ ਮਹਿਲਾ ਜਵਾਨ ‘ਤੇ ਥੱਪੜ ਮਾਰਨ ਦਾ ਆਰੋਪ ਲਗਾਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਕੰਗਨਾ ਦੇ ਥੱਪੜ ਮਾਰਨ ਵਾਲੀ ਮਹਿਲਾ ਜਵਾਨ ਦਾ ਨਾਮ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ ਅਤੇ ਉਸ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਗਿਆ ਹੈ। ਕੰਗਨਾ ਰਾਣੌਤ ਚੋਣ ਜਿੱਤਣ ਤੋਂ ਬਾਅਦ ਭਾਜਪਾ ਦੀ ਬੈਠਕ ਵਿਚ ਸ਼ਾਮਲ ਹੋਣ ਲਈ ਦਿੱਲੀ ਜਾ ਰਹੀ ਸੀ। ਇਸੇ ਦੌਰਾਨ ਚੰਡੀਗੜ੍ਹ ਏਅਰਪੋਰਟ ‘ਤੇ ਉਸਦੀ ਮਹਿਲਾ ਜਵਾਨ ਨਾਲ ਬਹਿਸ ਹੋ ਗਈ। ਕੰਗਨਾ ਨੇ ਮਾਮਲੇ ਦੀ ਸ਼ਿਕਾਇਤ ਕਰਕੇ ਮਹਿਲਾ ਜਵਾਨ ਨੂੰ ਨੌਕਰੀ ਤੋਂ ਹਟਾਉਣ ਅਤੇ ਉਸਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਹੈ।