ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ, ਸਤਲੁਜ-ਯਮੁਨਾ ਦੇ ਪਾਣੀ ‘ਤੇ ਪਹਿਲਾ ਹੱਕ ਪੰਜਾਬ ਦਾ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਵਿਚ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਹੈ। ਮੀਟਿੰਗ ਵਿਚ ਸਤਲੁਜ-ਯਮੁਨਾ ਦੇ ਪਾਣੀ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਚਰਚਾ ਕੀਤੀ ਗਈ। ਇਸ ਬੈਠਕ ਦੌਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਤਲੁਜ-ਯਮੁਨਾ ਦੇ ਪਾਣੀ ‘ਤੇ ਚਿੰਤਾ ਜ਼ਾਹਰ ਕਰਦੇ ਹੋਏ ਕਿਹਾ ਕਿ ਇਸ ਪਾਣੀ ‘ਤੇ ਪਹਿਲਾ ਹੱਕ ਪੰਜਾਬ ਦਾ ਹੈ ਅਤੇ ਇਸ ਨੂੰ ਉਹ ਕਿਸੇ ਵੀ ਕੀਮਤ ‘ਤੇ ਨਹੀਂ ਜਾਣ ਦੇਣਗੇ।
ਪੰਜਾਬ ਮੰਤਰੀ ਮੰਡਲ ਨੇ ਦੇਸ਼ ਦੀਆਂ ਭੂਗੋਲਿਕ ਹੱਦਾਂ ਦੇ ਅੰਦਰ ਵੱਖ-ਵੱਖ ਜੰਗੀ ਕਾਰਵਾਈਆਂ ਦੌਰਾਨ ਸ਼ਹੀਦ ਜਾਂ ਅਪੰਗ ਹੋਣ ਵਾਲੇ ਫੌਜੀਆਂ ਨੂੰ ਮਿਲਣ ਵਾਲੀ ਐਕਸ-ਗ੍ਰੇਸ਼ੀਆ ਗ੍ਰਾਂਟ ਵਿੱਚ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜੰਗੀ ਕਾਰਵਾਈਆਂ ਦੌਰਾਨ ਸ਼ਹੀਦ ਹੋਣ ਵਾਲੇ ਫੌਜੀਆਂ ਦੇ ਪਰਿਵਾਰਾਂ ਨੂੰ ਹੁਣ ਦੋ ਲੱਖ ਰੁਪਏ ਦੀ ਬਜਾਏ ਪੰਜ ਲੱਖ ਰੁਪਏ ਦੀ ਗ੍ਰਾਂਟ ਦਿੱਤੀ ਜਾਵੇਗੀ। 75 ਫੀਸਦੀ ਅਪੰਗ ਹੋਣ ਵਾਲੇ ਫੌਜੀਆਂ ਨੂੰ ਦੋ ਲੱਖ ਰੁਪਏ ਦੀ ਥਾਂ ਚਾਰ ਲੱਖ ਰੁਪਏ, 51 ਫੀਸਦੀ ਤੋਂ 75 ਫੀਸਦੀ ਅਪੰਗ ਹੋਣ ਵਾਲੇ ਫੌਜੀਆਂ ਨੂੰ ਇੱਕ ਲੱਖ ਰੁਪਏ ਦੀ ਥਾਂ ਦੋ ਲੱਖ ਰੁਪਏ ਦਿੱਤੇ ਜਾਣਗੇ।
ਸ਼ਹਿਰੀ ਵੱਸੋਂ ਨੂੰ ਸਿਟੀ ਬੱਸ ਸੇਵਾ ਦੀ ਸਹੂਲਤ ਮੁਹੱਈਆ ਕਰਵਾਉਣ ਵਾਸਤੇ ਮੰਤਰੀ ਮੰਡਲ ਨੇ ਸੂਬੇ ਦੇ ਬਾਕੀ ਸ਼ਹਿਰਾਂ ਵਿੱਚ ਵੀ ਇਹ ਸੇਵਾ ਪ੍ਰਦਾਨ ਕਰਨ ਦੀ ਸਹਿਮਤੀ ਦੇ ਦਿੱਤੀ ਹੈ ਤਾਂ ਕਿ ਇਨ੍ਹਾਂ ਸ਼ਹਿਰਾਂ ਦੇ ਲੋਕ ਇਸ ਸੇਵਾ ਨੂੰ ਮਾਣ ਸਕਣ। ਮੰਤਰੀ ਮੰਡਲ ਨੇ ਪਲਾਸਟਿਕ ਦੇ ਲਿਫਾਫਿਆਂ ਨਾਲ ਵਾਤਾਵਰਨ ਨੂੰ ਹੋ ਰਹੇ ਨੁਕਸਾਨ ਨੂੰ ਘਟਾਉਣ ਵਾਸਤੇ ਇੱਕ ਹੋਰ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਪੰਜਾਬ ਪਲਾਸਿਟਕ ਕੈਰੀ ਬੈਗਜ਼ ਕੰਟਰੋਲ (ਸੋਧ) ਬਿੱਲ-2016 ਨੂੰ ਪ੍ਰਵਾਨਗੀ ਦੇ ਦਿੱਤੀ ਹੈ।
Check Also
ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ
ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …