ਤਰਨ ਤਾਰਨ : ਲੋਕ ਸਭਾ ਹਲਕਾ ਖਡੂਰ ਸਾਹਿਬ ਬਾਰੇ ਪਹਿਲਾਂ ਤੋਂ ਹੀ ਲਗਾਈਆਂ ਜਾ ਰਹੀਆਂ ਕਿਆਸਅਰਾਈਆਂ ਅਨੁਸਾਰ ‘ਵਾਰਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੋਟਾਂ ਦੀ ਗਿਣਤੀ ਵਿੱਚ ਆਪਣੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਨੂੰ 1,97,120 ਵੋਟਾਂ ਦੇ ਵੱਡੇ ਫਰਕ ਨਾਲ ਹਰਾਇਆ ਹੈ। ਇਹ ਲੀਡ ਪੰਜਾਬ ਅੰਦਰ ਹੋਰਨਾਂ ਸਭਨਾਂ ਹਲਕਿਆਂ ਤੋਂ ਜ਼ਿਆਦਾ ਹੈ। ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੂੰ 4,04,430 ਅਤੇ ਕੁਲਬੀਰ ਸਿੰਘ ਜ਼ੀਰਾ ਨੂੰ 2,07,310 ਵੋਟਾਂ ਮਿਲੀਆਂ ਹਨ। ਆਮ ਆਦਮੀ ਪਾਰਟੀ ਦਾ ਉਮੀਦਵਾਰ ਲਾਲਜੀਤ ਸਿੰਘ ਭੁੱਲਰ 1,94,836 ਵੋਟਾਂ ਲੈ ਕੇ ਤੀਸਰੇ, ਅਕਾਲੀ ਦਲ ਦਾ ਉਮੀਦਵਾਰ ਵਿਰਸਾ ਸਿੰਘ ਵਲਟੋਹਾ 86,416 ਵੋਟਾਂ ਲੈ ਕੇ ਚੌਥੇ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਉਮੀਦਵਾਰ ਮਨਜੀਤ ਸਿੰਘ ਮੰਨਾ 85,373 ਵੋਟਾਂ ਲੈ ਕੇ ਪੰਜਵੇਂ ਸਥਾਨ ‘ਤੇ ਰਿਹਾ ਹੈ।

