0.9 C
Toronto
Saturday, January 17, 2026
spot_img
Homeਪੰਜਾਬਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਮਲਵਿੰਦਰ ਸਿੰਘ ਕੰਗ ਜੇਤੂ

ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਮਲਵਿੰਦਰ ਸਿੰਘ ਕੰਗ ਜੇਤੂ

ਰੂਪਨਗਰ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਦੇ ਨਤੀਜਿਆਂ ਦੌਰਾਨ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਲਵਿੰਦਰ ਸਿੰਘ ਕੰਗ ਕਾਂਗਰਸ ਉਮੀਦਵਾਰ ਵਿਜੈਇੰਦਰ ਸਿੰਗਲਾ ਨੂੰ 10846 ਵੋਟਾਂ ਦੇ ਫਰਕ ਨਾਲ ਹਰਾ ਕੇ ਜੇਤੂ ਰਹੇ ਹਨ। ਕੰਗ ਨੂੰ 3,13,217 ਵੋਟਾਂ ਪਈਆਂ ਜਦੋਂ ਕਿ ਕਾਂਗਰਸ ਪਾਰਟੀ ਦੇ ਵਿਜੈ ਇੰਦਰ ਸਿੰਗਲਾ ਨੂੰ 3,02,371 ਵੋਟਾਂ ਮਿਲੀਆਂ। ਭਾਰਤੀ ਜਨਤਾ ਪਾਰਟੀ ਦੇ ਡਾ. ਸੁਭਾਸ਼ ਸ਼ਰਮਾ 1,86,578 ਵੋਟਾਂ ਲੈ ਕੇ ਤੀਜੇ ਸਥਾਨ ‘ਤੇ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ 1,17,936 ਵੋਟਾਂ ਲੈ ਕੇ ਚੌਥੇ ਸਥਾਨ ‘ਤੇ ਰਹੇ ਜਦਕਿ ਬਸਪਾ ਉਮੀਦਵਾਰ ਜਸਵੀਰ ਸਿੰਘ ਗੜ੍ਹੀ ਨੂੰ 90,157 ਵੋਟਾਂ ਮਿਲੀਆਂ। ਕੰਗ ਦੀ ਜਿੱਤ ਦੀ ਖ਼ਬਰ ਮਿਲਦਿਆਂ ਹੀ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਅਤੇ ਕੈਬਨਿਟ ਮੰਤਰੀ ਅਤੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਵੀ ਮਲਵਿੰਦਰ ਸਿੰਘ ਕੰਗ ਸਮੇਤ ਸਰਕਾਰੀ ਕਾਲਜ ਰੂਪਨਗਰ ਵਿਚ ਬਣੇ ਗਿਣਤੀ ਕੇਂਦਰ ਵਿੱਚ ਪੁੱਜੇ। ਇਸ ਉਪਰੰਤ ਕੰਗ ਨੇ ਰਿਟਰਨਿੰਗ ਅਫਸਰ ਤੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਤੋਂ ਲੋਕ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਦਾ ਸਰਟੀਫੀਕੇਟ ਹਾਸਲ ਕੀਤਾ। ਇਸ ਮੌਕੇ ਵਰਕਰਾਂ ਨੇ ਭੰਗੜੇ ਵੀ ਪਾਏ।

RELATED ARTICLES
POPULAR POSTS