ਫਰੀਦਕੋਟ/ਬਿਊਰੋ ਨਿਊਜ਼ : ਫਰੀਦਕੋਟ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਨੂੰ ਸ਼ਾਨਦਾਰ ਜਿੱਤ ਹਾਸਲ ਹੋਈ ਹੈ। ਫਰੀਦਕੋਟ ਲੋਕ ਸਭਾ ਹਲਕੇ ਵਿੱਚ ਉਹ ਪਹਿਲੇ ਉਮੀਦਵਾਰ ਹਨ ਜਿਨ੍ਹਾਂ ਨੂੰ ਆਜ਼ਾਦ ਤੌਰ ‘ਤੇ ਜਿੱਤ ਹਾਸਿਲ ਹੋਈ ਹੈ। ਵੋਟਾਂ ਦੀ ਗਿਣਤੀ ਦੌਰਾਨ ਸਰਬਜੀਤ ਸਿੰਘ ਨੂੰ ਕੁੱਲ 2,96,922 ਵੋਟਾਂ ਪਈਆਂ ਹਨ ਜਦੋਂ ਕਿ ਕਰਮਜੀਤ ਅਨਮੋਲ ਨੂੰ 2 ਲੱਖ 26 ਹਜਾਰ ਤੋਂ ਵੱਧ ਵੋਟਾਂ ਪਈਆਂ। ਕਾਂਗਰਸੀ ਉਮੀਦਵਾਰ ਅਮਰਜੀਤ ਕੌਰ ਸਾਹੋਕੇ 1 ਲੱਖ 60 ਹਜ਼ਾਰ ਵੋਟ ਲੈ ਕੇ ਤੀਜੇ ਨੰਬਰ ‘ਤੇ ਰਹੀ।
ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਉਮੀਦਵਾਰ ਰਾਜਵਿੰਦਰ ਸਿੰਘ 1 ਲੱਖ 38 ਹਜ਼ਾਰ ਵੋਟ ਲੈ ਕੇ ਚੌਥੇ ਸਥਾਨ ‘ਤੇ ਰਹੇ। ਭਾਜਪਾ ਉਮੀਦਵਾਰ ਹੰਸ ਰਾਜ ਹੰਸ ਨੂੰ 1 ਲੱਖ 23 ਹਜ਼ਾਰ ਵੋਟਾਂ ਪਈਆਂ ਹਨ ਅਤੇ ਉਹ ਪੰਜਵੇਂ ਨੰਬਰ ‘ਤੇ ਰਹੇ। ਵੋਟਾਂ ਦੀ ਗਿਣਤੀ ਦੇ ਕੁੱਲ 61 ਗੇੜ ਸਨ ਅਤੇ ਭਾਈ ਸਰਬਜੀਤ ਸਿੰਘ 52 ਗੇੜਾਂ ਵਿੱਚ ਲਗਾਤਾਰ ਜਿੱਤ ਦਰਜ ਕਰਦੇ ਰਹੇ। ਸੀਪੀਆਈ ਉਮੀਦਵਾਰ ਗੁਰਚਰਨ ਸਿੰਘ ਨੂੰ 15 ਹਜ਼ਾਰ ਵੋਟ ਪਈ ਹੈ ਜਦੋਂ ਕਿ ਬਸਪਾ 10 ਹਜ਼ਾਰ ਤੋਂ ਵੱਧ ਵੋਟ ਲੈ ਕੇ ਸੱਤਵੇਂ ਸਥਾਨ ‘ਤੇ ਰਹੀ। ਸਰਬਜੀਤ ਸਿੰਘ ਅਤੇ ਆਪ ਉਮੀਦਵਾਰ ਨੂੰ ਛੱਡ ਕੇ ਕਿਸੇ ਵੀ ਪਾਰਟੀ ਦੇ ਉਮੀਦਵਾਰ ਨੇ ਗਿਣਤੀ ਦੇ ਕਿਸੇ ਵੀ ਰਾਊਂਡ ਵਿੱਚ ਲੀਡ ਨਹੀਂ ਕੀਤਾ ਅਤੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚੋਂ ਹਾਰ ਕੇ ਆਏ। ਵੋਟਾਂ ਦੀ ਗਿਣਤੀ ਦੌਰਾਨ ਨੋਟਾ ਨੂੰ 20 ਉਮੀਦਵਾਰਾਂ ਤੋਂ ਵੱਧ 4200 ਵੋਟ ਪਈ। ਸਰਬਜੀਤ ਸਿੰਘ ਤੋਂ ਇਲਾਵਾ ਬਾਕੀ ਸਾਰੇ ਆਜ਼ਾਦ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ। ਸਰਬਜੀਤ ਸਿੰਘ ਨੂੰ ਜੇਤੂ ਐਲਾਨੇ ਜਾਣ ਤੋਂ ਬਾਅਦ ਡੀਸੀ ਵਿਨੀਤ ਕੁਮਾਰ ਨੇ ਉਨ੍ਹਾਂ ਨੂੰ ਜੇਤੂ ਹੋਣ ਦਾ ਸਰਟੀਫਿਕੇਟ ਤਕਸੀਮ ਕੀਤਾ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …