Breaking News
Home / ਪੰਜਾਬ / ਬਠਿੰਡਾ ਤੋਂ ਹਰਸਿਮਰਤ ਚੌਥੀ ਵਾਰ ਜੇਤੂ

ਬਠਿੰਡਾ ਤੋਂ ਹਰਸਿਮਰਤ ਚੌਥੀ ਵਾਰ ਜੇਤੂ

‘ਆਪ’ ਉਮੀਦਵਾਰ ਖੁੱਡੀਆਂ ਨੂੰ 51 ਹਜ਼ਾਰ ਵੋਟਾਂ ਨਾਲ ਹਰਾਇਆ
ਬਠਿੰਡਾ/ਬਿਊਰੋ ਨਿਊਜ਼ : ਬਠਿੰਡਾ ਲੋਕ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਚੌਥੀ ਵਾਰ ਬਾਜ਼ੀ ਮਾਰ ਗਏ ਹਨ।
ਹਰਸਿਮਰਤ ਕੌਰ ਬਾਦਲ ਨੇ 3,76,558 ਵੋਟਾਂ ਪ੍ਰਾਪਤ ਕਰਦਿਆਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ 49,656 ਵੋਟਾਂ ਦੇ ਫਰਕ ਨਾਲ ਹਰਾਇਆ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ 3,26,902 ਵੋਟਾਂ ਪ੍ਰਾਪਤ ਹੋਈਆਂ ਜਦੋਂਕਿ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੂੰ 2 ਲੱਖ 2011 ਵੋਟਾਂ ਮਿਲੀਆਂ।
ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਨੂੰ 1,10,762 ਵੋਟਾਂ ਹਾਸਲ ਹੋਈਆਂ। ਅਕਾਲੀ ਦਲ ਅੰਮ੍ਰਿਤਸਰ ਦੀ ਹਮਾਇਤ ਵਾਲੇ ਆਜ਼ਾਦ ਉਮੀਦਵਾਰ ਲਖਬੀਰ ਸਿੰਘ ਲੱਖਾ ਸਿਧਾਣਾ ਨੂੰ 84,684 ਵੋਟਾਂ ਮਿਲੀਆਂ। ਹਰਸਿਮਰਤ ਕੌਰ ਬਾਦਲ ਬਠਿੰਡਾ ਤੋਂ 3 ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ ਅਤੇ ਉਹ 2019 ਤੋਂ 2023 ਤੱਕ ਦੀ ਮੋਦੀ ਸਰਕਾਰ ਵਿੱਚ ਕੇਂਦਰੀ ਮੰਤਰੀ ਵੀ ਰਹੇ ਹਨ। ਇਸ ਅਰਸੇ ਦੌਰਾਨ ਉਨ੍ਹਾਂ ਨੂੰ ਕਿਸਾਨੀ ਸੰਘਰਸ਼ ਦੌਰਾਨ ਅਸਤੀਫਾ ਦੇਣ ਲਈ ਮਜੂਬਰ ਹੋਣਾ ਪਿਆ ਸੀ। ਲੰਘੀਆਂ ਵਿਧਾਨ ਸਭਾ ਚੋਣਾਂ ਵਿੱਚ ਗੁਰਮੀਤ ਸਿੰਘ ਖੁੱਡੀਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੱਡੇ ਫਰਕ ਨਾਲ ਹਰਾਇਆ ਸੀ। ਹੁਣ ਪ੍ਰਕਾਸ਼ ਸਿੰਘ ਬਾਦਲ ਦੀ ਨੂੰਹ ਨੇ ਗੁਰਮੀਤ ਸਿੰਘ ਖੁੱਡੀਆਂ ਨੂੰ ਮਾਤ ਦਿੱਤੀ ਹੈ। ਪਹਿਲੇ ਗੇੜ ਵਿੱਚ ਭਾਵੇਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਸਾਰੇ ਹਲਕਿਆਂ ਵਿੱਚ ਚੰਗੀ ਲੀਡ ਬਣਾ ਲਈ ਸੀ ਪਰ ਮਗਰੋਂ ਹਰਸਿਮਰਤ ਨੇ ਵਾਪਸੀ ਕੀਤੀ।
ਹਾਈਕਮਾਂਡ ਦੀਆਂ ਨੀਤੀਆਂ ਕਾਰਨ ਅਕਾਲੀ ਦਲ ਦੀ ਹਾਰ ਹੋਈ: ਚੰਦੂਮਾਜਰਾ
ਮੁਹਾਲੀ : ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਹਲਕਾ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਦੀ ਭੰਬਲਭੂਸੇ ਵਾਲੀ ਸਥਿਤੀ ਕਾਰਨ ਪਾਰਟੀ ਨੂੰ ਹਾਰ ਦਾ ਮੂੰਹ ਦੇਖਣਾ ਪਿਆ ਹੈ। ਉਨ੍ਹਾਂ ਲੋਕਾਂ ਦਾ ਫਤਵਾ ਸਵੀਕਾਰ ਕਰਦੇ ਹੋਏ ਮੰਨਿਆ ਕਿ ਪਾਰਟੀ ਹਾਈਕਮਾਂਡ ਦੀ ਭੰਬਲਭੂਸੇ ਵਾਲੀ ਅਤੇ ‘ਨਾ ਇੱਧਰ ਤੇ ਨਾ ਉਧਰ’ ਦੀ ਨੀਤੀ ਕਾਰਨ ਅਕਾਲੀ ਦਲ ਨੂੰ ਹਾਰ ਦਾ ਮੂੰਹ ਦੇਖਣਾ ਪਿਆ। ਫਰੀਦਕੋਟ ਅਤੇ ਖਡੂਰ ਸਾਹਿਬ ਹਲਕੇ ਵਿੱਚ ਵੀ ਪਾਰਟੀ ਸਿੱਖਾਂ ਦੀ ਨਬਜ਼ ਪਛਾਣਨ ‘ਚ ਅਸਫਲ ਰਹੀ ਹੈ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …