Breaking News
Home / ਕੈਨੇਡਾ / Front / ਅਕਾਲੀ ਦਲ ਦੀ ਹਾਰ ਤੋਂ ਬਾਅਦ ਵਿਧਾਇਕ ਮਨਪ੍ਰੀਤ ਇਯਾਲੀ ਨੇ ਕੀਤਾ ਵੱਡਾ ਐਲਾਨ

ਅਕਾਲੀ ਦਲ ਦੀ ਹਾਰ ਤੋਂ ਬਾਅਦ ਵਿਧਾਇਕ ਮਨਪ੍ਰੀਤ ਇਯਾਲੀ ਨੇ ਕੀਤਾ ਵੱਡਾ ਐਲਾਨ


ਕਿਹਾ : ਝੂੰਦਾ ਰਿਪੋਰਟ ਲਾਗੂ ਹੋਣ ਤੱਕ ਪਾਰਟੀ ਗਤੀਵਿਧੀਆਂ ਤੋਂ ਰਹਾਂਗਾ ਦੂਰ
ਲੁਧਿਆਣਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ’ਚ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਵਿਚ ਅੰਦਰੂਨੀ ਕਲੇਸ਼ ਵਧਦਾ ਜਾ ਰਿਹਾ ਹੈ। ਪਾਰਟੀ ਦੇ ਮੁੱਲਾਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਇਯਾਲੀ ਨੇ ਇਕ ਵਾਰ ਫਿਰ ਤੋਂ ਤਿੱਖੇ ਤੇਵਰ ਦਿਖਾਉਂਦੇ ਹੋਏ ਪਾਰਟੀ ਲੀਡਰਸ਼ਿਪ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸ਼ੋ੍ਰਮਣੀ ਅਕਾਲੀ ਦਲ ਝੂੰਦਾ ਕਮੇਟੀ ਦੀ ਰਿਪੋਰਟ ਨੂੰ ਲਾਗੂ ਨਹੀਂ ਕਰ ਦਿੰਦਾ ਉਹ ਉਦੋਂ ਤੱਕ ਪਾਰਟੀ ਗਤੀਵਿਧੀਆਂ ਤੋਂ ਦੂਰ ਰਹਿਣਗੇ। ਇਯਾਲੀ ਨੇ ਅੱਗੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਸਿਰਮੌਰ ਜਥੇਬੰਦੀ ਹੈ, ਜਿਸ ਦਾ ਇਤਿਹਾਸ ਬਹੁਤ ਹੀ ਸ਼ਾਨਾਮੱਤਾ ਹੈ। ਪਰ ਪਿਛਲੇ ਕੁੱਝ ਸਮੇਂ ਦੌਰਾਨ ਪਾਰਟੀ ਆਗੂਆਂ ਵੱਲੋਂ ਲਏ ਗਏ ਫੈਸਲਿਆਂ ਕਾਰਨ ਅਕਾਲੀ ਦਲ ਨੂੰ ਵੱਡੀ ਢਾਹ ਲੱਗੀ ਹੈ। ਜਿਸ ਕਾਰਨ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ ਮੌਜੂਦਾ ਲੋਕ ਸਭਾ ਚੋਣਾਂ ’ਚ ਪਾਰਟੀ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ। ਮਨਪ੍ਰੀਤ ਇਯਾਲੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਵੀ ਸਿਆਸੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿਸਾਨੀ, ਪੰਥ ਅਤੇ ਪੰਜਾਬੀਆਂ ਦਾ ਭਰੋਸਾ ਹਾਸਲ ਕਰਨ ਲਈ ਸ਼ੋ੍ਰਮਣੀ ਅਕਾਲੀ ਦਲ ਨੂੰ ਵੱਡੇ ਫੈਸਲੇ ਲੈਣ ਦੀ ਲੋੜ ਹੈ ਤਾਂ ਜੋ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕੀਤਾ ਜਾ ਸਕੇ।

Check Also

ਕਾਂਗਰਸੀ ਵਿਧਾਇਕ ਪਰਗਟ ਸਿੰਘ ਭਾਜਪਾ ਸੰਸਦ ਮੈਂਬਰ ਕੰਗਣਾ ਰਣੌਤ ’ਤੇ ਭੜਕੇ

ਕਿਹਾ : ਸਮਾਜ ’ਚ ਨਫਰਤ ਫੈਲਾਉਣ ਵਾਲੇ ਲੋਕਾਂ ਦਾ ਕਰੋ ਬਾਈਕਾਟ ਜਲੰਧਰ/ਬਿਊਰੋ ਨਿਊਜ਼ : ਜਲੰਧਰ …