Breaking News
Home / ਕੈਨੇਡਾ / Front / ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ ’ਚ ਵਿਧਾਇਕ ਹੁਣ ਬੋਲ ਸਕਣਗੇ ਪੰਜਾਬੀ

ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ ’ਚ ਵਿਧਾਇਕ ਹੁਣ ਬੋਲ ਸਕਣਗੇ ਪੰਜਾਬੀ

ਵਿਧਾਨ ਸਭਾ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖਾਨ ਨੇ ਵਿਸ਼ੇਸ਼ ਸੋਧ ਨੂੰ ਦਿੱਤੀ ਮਨਜ਼ੂਰੀ
ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੀ ਪੰਜਾਬ ਵਿਧਾਨ ਸਭਾ ’ਚ ਹੁਣ ਵਿਧਾਇਕ ਸਦਨ ਵਿੱਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਪੰਜਾਬੀ ਸਮੇਤ ਘੱਟੋ-ਘੱਟ ਚਾਰ ਸਥਾਨਕ ਭਾਸ਼ਾਵਾਂ ਵਿੱਚ ਆਪਣੀ ਗੱਲ ਰੱਖ ਸਕਣਗੇ। ਇਸ ਸਬੰਧੀ ਵਿਧਾਨ ਸਭਾ ਕਮੇਟੀ ਵੱਲੋਂ ਸੋਧ ਕੀਤੀ ਗਈ ਹੈ। ਜਿਸ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਮਲਿਕ ਮੁਹੰਮਦ ਅਹਿਮਦ ਖ਼ਾਨ ਦੀ ਅਗਵਾਈ ਵਾਲੀ ਸਦਨ ਦੀ ਵਿਸ਼ੇਸ਼ ਕਮੇਟੀ ਨੇ ਮਨਜ਼ੂਰੀ ਦਿੱਤੀ ਹੈ। ਜਿਸ ਤੋਂ ਬਾਅਦ ਹੁਣ ਪਾਕਿਸਤਾਨੀ ਪੰਜਾਬ ਦੇ ਵਿਧਾਇਕ ਸਦਨ ਅੰਦਰ ਅੰਗਰੇਜ਼ੀ ਅਤੇ ਉਰਦੂ ਦੇ ਨਾਲ-ਨਾਲ ਪੰਜਾਬੀ, ਸਰਾਇਕੀ, ਪੋਠੋਹਾਰੀ ਅਤੇ ਮੇਵਾਤੀ ਭਾਸ਼ਾ ਵਿਚ ਵੀ ਆਪਣਾ ਭਾਸ਼ਣ ਦੇ ਸਕਣਗੇ। ਜਦਕਿ ਇਸ ਤੋਂ ਪਹਿਲਾਂ ਵਿਧਾਨ ਸਭਾ ਵਿਚ ਅੰਗਰੇਜ਼ੀ ਅਤੇ ਉਰਦੂ ਤੋਂ ਇਲਾਵਾ ਕਿਸੇ ਹੋਰ ਭਾਸ਼ਾ ’ਚ ਗੱਲ ਕਰਨ ਲਈ ਵਿਧਾਨ ਸਭਾ ਦੇ ਸਪੀਕਰ ਦੀ ਆਗਿਆ ਲੈਣੀ ਪੈਂਦੀ ਸੀ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …