Breaking News
Home / ਕੈਨੇਡਾ / Front / ਕੰਗਣਾ ਥੱਪੜ ਮਾਮਲੇ ’ਚ ਕਿਸਾਨ ਜਥੇਬੰਦੀਆਂ ਆਈਆਂ ਕੁਲਵਿੰਦਰ ਕੌਰ ਦੇ ਹੱਕ ’ਚ

ਕੰਗਣਾ ਥੱਪੜ ਮਾਮਲੇ ’ਚ ਕਿਸਾਨ ਜਥੇਬੰਦੀਆਂ ਆਈਆਂ ਕੁਲਵਿੰਦਰ ਕੌਰ ਦੇ ਹੱਕ ’ਚ


ਕਿਸਾਨ ਜਥੇਬੰਦੀਆਂ ਵੱਲੋਂ 9 ਜੂਨ ਨੂੰ ਮੁਹਾਲੀ ’ਚ ਕੱਢਿਆ ਜਾਵੇਗਾ ਇਨਸਾਫ ਮਾਰਚ
ਚੰਡੀਗੜ੍ਹ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਅਤੇ ਫਿਲਮ ਅਭਿਨੇਤਰੀ ਕੰਗਣਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਗਰਮਾ ਗਿਆ ਹੈ। ਪੰਜਾਬ ਦੇ ਕਿਸਾਨ ਸੰਗਠਨ ਕੰਗਣਾ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਦੇ ਹੱਕ ਵਿਚ ਉਤਰ ਆਈਆਂ ਹਨ। ਚੰਡੀਗੜ੍ਹ ਦੇ ਕਿਸਾਨ ਭਵਨ ’ਚ ਕਿਸਾਨ ਆਗੂਆਂ ਨੇ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਉਹ ਇਸ ਮਾਮਲੇ ’ਚ ਪੰਜਾਬ ਦੇ ਡੀਜੀਪੀ ਗੌਰਵ ਨਾਲ ਮੁਲਾਕਾਤ ਕਰਨਗੇ। ਕਿਸਾਨ ਆਗੂਆਂ ਨੇ ਕਿਹਾ ਕਿ ਡੀਜੀਪੀ ਨਾਲ ਮਿਲ ਕੇ ਉਨ੍ਹਾਂ ਕੋਲੋਂ ਮੰਗ ਕੀਤੀ ਜਾਵੇਗੀ ਕਿ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ। ਉਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਆਉਂਦੀ 9 ਜੂਨ ਨੂੰ ਕੁਲਵਿੰਦਰ ਕੌਰ ਦੇ ਹੱਕ ਵਿਚ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਐਸਐਸਪੀ ਦਫ਼ਤਰ ਤੱਕ ਇਨਸਾਫ਼ ਮਾਰਚ ਕੀਤਾ ਜਾਵੇਗਾ। ਧਿਆਨ ਰਹੇ ਕਿ ਲੰਘੇ ਕੱਲ੍ਹ ਚੰਡੀਗੜ੍ਹ ਏਅਰਪੋਰਟ ’ਤੇ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਣਾ ਰਣੌਤ ਨੂੰ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਨੇ ਥੱਪੜ ਮਾਰ ਦਿੱਤਾ ਸੀ। ਜਿਸ ਤੋਂ ਬਾਅਦ ਕੰਗਣਾ ਦੀ ਸ਼ਿਕਾਇਤ ’ਤੇ ਕੁਲਵਿੰਦਰ ਕੌਰ ਖਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਸੀ। ਇਸ ਸਾਰੇ ਮਾਮਲੇ ਤੋਂ ਬਾਅਦ ਕੁਲਵਿੰਦਰ ਕੌਰ ਨੂੰ ਨੌਕਰੀ ਤੋਂ ਵੀ ਸਸਪੈਂਡ ਕਰ ਦਿੱਤਾ ਗਿਆ ਸੀ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …