ਕਿਸਾਨ ਜਥੇਬੰਦੀਆਂ ਕੁਲਵਿੰਦਰ ਕੌਰ ਦੇ ਹੱਕ ਵਿਚ ਨਿੱਤਰੀਆਂ
ਚੰਡੀਗੜ੍ਹ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅਤੇ ਫ਼ਿਲਮ ਅਭਿਨੇਤਰੀ ਕੰਗਣਾ ਰਣੌਤ ਨੂੰ ਥੱਪੜ ਮਾਰਨ ਵਾਲੀ ਸੀਆਈਐਸਐਫ ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਦੇ ਖਿਲਾਫ਼ ਮੋਹਾਲੀ ਪੁਲਿਸ ਨੇ ਏਅਰਪੋਰਟ ਥਾਣੇ ’ਚ ਮਾਮਲਾ ਦਰਜ ਕਰ ਲਿਆ ਹੈ। ਉਸ ਦੇ ਖਿਲਾਫ਼ ਇਹ ਮਾਮਲਾ ਆਈਪੀਸੀ ਦੀ ਧਾਰਾ 323 ਅਤੇ 341 ਦੇ ਤਹਿਤ ਦਰਜ ਕੀਤਾ ਗਿਆ ਹੈ। ਇਨ੍ਹਾਂ ਧਾਰਾਵਾਂ ਦੇ ਤਹਿਤ ਕੁੁਲਵਿੰਦਰ ਕੌਰ ਦੀ ਗਿ੍ਰਫ਼ਤਾਰੀ ਨਹੀਂ ਹੋਵੇਗੀ ਕਿਉਂਕਿ ਇਹ ਦੋਵੇਂ ਧਾਰਾਵਾਂ ਜ਼ਮਾਨਤ ਵਾਲੀਆਂ ਹਨ ਅਤੇ ਉਸ ਨੂੰ ਪੁਲਿਸ ਸਟੇਸ਼ਨ ਤੋਂ ਹੀ ਜ਼ਮਾਨਤ ਮਿਲ ਜਾਵੇਗੀ। ਫ਼ਿਲਹਾਲ ਮਹਿਲਾ ਜਵਾਨ ਕੁਲਵਿੰਦਰ ਕੌਰ ਨੂੰ ਸੀਆਈਐਸਐਫ ਨੇ ਆਪਣੀ ਹਿਰਾਸਤ ਵਿਚ ਰੱਖਿਆ ਹੋਇਆ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਧਿਆਨ ਰਹੇ ਕਿ ਲੰਘੇ ਦਿਨੀ ਸੀਆਈਐਸਐਫ ਦੀ ਮਹਿਲਾ ਜਵਾਨ ਕੁਲਵਿੰਦਰ ਕੌਰ ਨੇ ਚੰਡੀਗੜ੍ਹ ਏਅਰਪੋਰਟ ’ਤੇ ਕੰਗਣਾ ਰਣੌਤ ਨੂੰ ਥੱਪੜ ਮਾਰ ਦਿੱਤਾ ਸੀ। ਇਸ ਸਾਰੇ ਮਾਮਲੇ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਕੁਲਵਿੰਦਰ ਕੌਰ ਦੇ ਹੱਕ ਵਿਚ ਨਿੱਤਰ ਆਈਆਂ ਹਨ ਅਤੇ ਭਲਕੇ ਕਿਸਾਨ ਜਥੇਬੰਦੀਆਂ ਵੱਲੋਂ ਮੋਹਾਲੀ ’ਚ ਇਕ ਇਨਸਾਫ਼ ਮਾਰਚ ਕੱਢਿਆ ਜਾਵੇਗਾ।
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …