ਰਾਹੁਲ ਬੋਲੇ : ਮੈਨੂੰ ਸੋਚ-ਵਿਚਾਰ ਕਰਨ ਲਈ ਚਾਹੀਦਾ ਹੈ ਕੁੱਝ ਸਮਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਅਗਵਾਈ ਹੇਠ ਅੱਜ ਨਵੀਂ ਦਿੱਲੀ ਵਿਖੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਕਈ ਸੀਨੀਅਰ ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਆਗੂ ਬਣਾਉਣ ਦੀ ਮੰਗ ਕੀਤੀ। ਇਸ ’ਤੇ ਰਾਹੁਲ ਗਾਂਧੀ ਨੇ ਕਿਹਾ ਕਿ ਮੈਨੂੰ ਇਸ ਲਈ ਸੋਚ ਵਿਚਾਰ ਕਰਨ ਵਾਸਤੇ ਕੁੱਝ ਸਮਾਂ ਚਾਹੀਦਾ ਹੈ। ਧਿਆਨ ਰਹੇ ਕਿ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਦਾ ਅਹੁਦਾ ਪਿਛਲੇ 10 ਸਾਲਾਂ ਤੋਂ ਖਾਲੀ ਪਿਆ ਹੈ। ਮੀਟਿੰਗ ਦੌਰਾਨ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਨੇ ਕਿਹਾ ਕਿ ਜਿੱਥੇ ਜਿੱਥੇ ਵੀ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨਿਆਂ ਯਾਤਰਾ ਗਈ, ਉਥੇ ਉਥੇ ਹੀ ਪਾਰਟੀ ਦੀਆਂ ਸੀਟਾਂ ਵਧੀਆਂ ਹਨ। ਮੀਟਿੰਗ ਦੌਰਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਪਿ੍ਰਅੰਕਾ ਗਾਂਧੀ ਆਦਿ ਸਮੇਤ ਕਾਂਗਰਸ ਪਾਰਟੀ ਦੇ ਵੱਡੇ ਆਗੂ ਮੌਜੂਦ ਸਨ।
Home / ਕੈਨੇਡਾ / Front / ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ’ਚ ਰਾਹੁਲ ਗਾਂਧੀ ਨੂੰ ਵਿਰੋਧੀ ਧਿਰ ਦਾ ਆਗੂ ਬਣਾਉਣ ਦੀ ਉਠੀ ਮੰਗ
Check Also
ਆਈਪੀਐੱਲ ਪ੍ਰੀਮੀਅਰ ਲੀਗ ਲਈ ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਦੀ ਲਗਾਈ 27 ਕਰੋੜ ਰੁਪਏ ਬੋਲੀ
ਸ਼੍ਰੇਅਸ ਅਈਅਰ ’ਤੇ ਲੱਗੀ 26.75 ਕਰੋੜ ਰੁਪਏ ਦੀ ਬੋਲੀ ਸਾਊਦੀ ਅਰਬ/ਬਿਊਰੋ ਨਿਊਜ਼ : ਭਾਰਤੀ ਕਿ੍ਰਕਟ …