ਕਿਹਾ : ਭਾਜਪਾ ਦੀ ਤੀਜੀ ਵਾਰ ਸਰਕਾਰ ਬਣਨ ਨਾਲ ਵਿਕਾਸ ਨੂੰ ਮਿਲੇਗੀ ਗਤੀ
ਬਠਿੰਡਾ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਤੋਂ ਭਾਜਪਾ ਦੀ ਉਮੀਦਵਾਰ ਰਹੀ ਪਰਮਪਾਲ ਕੌਰ ਸਿੱਧੂ ਕੇਂਦਰ ’ਚ ਤੀਜੀ ਵਾਰ ਬਣਨ ਜਾ ਰਹੀ ਭਾਜਪਾ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਾਮਲ ਹੋਣਗੇ। ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ 10 ਸਾਲ ਦੇ ਕਾਰਜਕਾਲ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੀਤੇ ਗਏ ਵਿਕਾਸ ਨੂੰ ਦੇਖਦੇ ਹੋਏ ਭਾਰਤ ਦੀ ਜਨਤਾ ਨੇ ਇਕ ਵਾਰ ਫਿਰ ਤੋਂ ਐਨਡੀਏ ਗੱਠਜੋੜ ਨੂੰ ਬਹੁਮਤ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਭਾਜਪਾ ਨੇ ਆਪਣੇ ਦਮ ’ਤੇ ਚੋਣ ਲੜੀ ਅਤੇ ਬੇਸ਼ੱਕ ਭਾਜਪਾ ਕੋਈ ਸੀਟ ਨਹੀਂ ਜਿੱਤ ਸਕੀ ਪ੍ਰੰਤੂ ਪੰਜਾਬ ਦੀ ਤੀਜੀ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਪੰਜਾਬ ਅੰਦਰ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਅਤੇ ਆਉਂਦੀਆਂ ਜ਼ਿਮਨੀ ਚੋਣਾਂ ਦੌਰਾਨ ਭਾਜਪਾ ਹੋਰ ਵੀ ਵਧੀਆ ਪ੍ਰਦਰਸ਼ਨ ਕਰੇਗੀ।
Check Also
ਚੀਨ ਨੇ ਅਮਰੀਕਾ ’ਤੇ ਲਗਾਇਆ 125% ਟੈਰਿਫ
ਜਿੰਨਪਿੰਗ ਬੋਲੇ – ਅਸੀਂ ਦਬਾਅ ਦੇ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਅਤੇ ਚੀਨ …