ਚੰਡੀਗੜ੍ਹ/ਬਿਊਰੋ ਨਿਊਜ਼
ਰਵਨੀਤ ਸਿੰਘ ਬਿੱਟੂ ਕੇਂਦਰ ਸਰਕਾਰ ਵਿਚ ਰਾਜ ਮੰਤਰੀ ਬਣਨ ਜਾ ਰਹੇ ਹਨ। ਧਿਆਨ ਰਹੇ ਕਿ ਅੱਜ ਐਤਵਾਰ ਸ਼ਾਮ ਨੂੰ ਸਵਾ 7 ਵਜੇ ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਅਹੁਦੇ ਦੀ ਸਹੁੰ ਚੁੱਕਣੀ ਹੈ। ਇਸਦੇ ਨਾਲ ਹੀ ਮੋਦੀ ਕੈਬਨਿਟ ਵਿਚ ਜਿਹੜੇ ਮੰਤਰੀ ਬਣਨਗੇ ਉਨ੍ਹਾਂ ਨੂੰ ਵੀ ਸਹੁੰ ਚੁਕਾਈ ਜਾਵੇਗੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਲੁਧਿਆਣਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜੇ ਰਵਨੀਤ ਸਿੰਘ ਬਿੱਟੂ ਭਾਵੇਂ ਚੋਣ ਹਾਰ ਗਏ ਹਨ, ਪਰ ਫਿਰ ਵੀ ਉਨ੍ਹਾਂ ਨੂੰ ਕੇਂਦਰ ਸਰਕਾਰ ਵਿਚ ਰਾਜ ਮੰਤਰੀ ਬਣਾਇਆ ਜਾ ਰਿਹਾ ਹੈ। ਇਹ ਵੀ ਦੱਸਣਯੋਗ ਹੈ ਕਿ ਰਵਨੀਤ ਬਿੱਟੂ 3 ਵਾਰ ਕਾਂਗਰਸ ਪਾਰਟੀ ਵਲੋਂ ਸੰਸਦ ਮੈਂਬਰ ਰਹੇ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸਦੇ ਚੱਲਦਿਆਂ ਰਵਨੀਤ ਬਿੱਟੂ ਨੂੰ ਹਾਰਨ ਦੇ ਬਾਵਜੂੁਦ ਵੀ ਭਾਜਪਾ ਮੰਤਰੀ ਦਾ ਅਹੁਦਾ ਦੇ ਰਹੀ ਹੈ।