-0.6 C
Toronto
Monday, November 17, 2025
spot_img
HomeਕੈਨੇਡਾFrontਡੀਜੀਪੀ ਪੰਜਾਬ ਵੱਲੋਂ ਪੁਲਿਸ ਅਫਸਰਾਂ ਨੂੰ 11 ਵਜੇ ਤੋਂ 1 ਵਜੇ ਤੱਕ...

ਡੀਜੀਪੀ ਪੰਜਾਬ ਵੱਲੋਂ ਪੁਲਿਸ ਅਫਸਰਾਂ ਨੂੰ 11 ਵਜੇ ਤੋਂ 1 ਵਜੇ ਤੱਕ ਦਫਤਰਾਂ ਵਿੱਚ ਰਹਿਣ ਦੇ ਨਿਰਦੇਸ਼

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੀਆਂ ਸਾਰੀਆਂ ਰੇਂਜਾਂ ਦੇ ਏਡੀਜੀਪੀ, ਆਈਜੀ, ਡੀਆਈਜੀ, ਪੁਲਿਸ ਕਮਿਸ਼ਨਰ, ਐੱਸਐੱਸਪੀ, ਡੀਐੱਸਪੀ ਅਤੇ ਐੱਸਐੱਚਓਜ਼ ਨੂੰ ਰੋਜ਼ਾਨਾ ਕੰਮ-ਕਾਜ ਵਾਲੇ ਦਿਨਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਦਫਤਰਾਂ ਵਿੱਚ ਰਹਿਣ ਦੇ ਆਦੇਸ਼ ਦਿੱਤੇ ਹਨ। ਇਹ ਆਦੇਸ਼ ਡੀਜੀਪੀ ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ਉੱਤੇ ਜਾਣਕਾਰੀ ਸਾਂਝੀ ਕਰਦਿਆਂ ਦਿੱਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਰੋਜ਼ਾਨਾ ਪੁਲਿਸ ਅਫਸਰ ਦੋ ਘੰਟੇ ਦਫਤਰਾਂ ਵਿੱਚ ਰਹਿ ਕੇ ਜਨਤਕ ਮਿਲਣੀਆਂ ਕਰਨਗੇ। ਇਸ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਸਥਿਤ ਪੁਲਿਸ ਹੈੱਡ ਕੁਆਰਟਰ ਵਿੱਚ ਤਾਇਨਾਤ ਵਿਸ਼ੇਸ਼ ਡੀਜੀਪੀ ਅਤੇ ਵਧੀਕ ਡੀਜੀਪੀ ਰੈਂਕ ਦੇ ਅਧਿਕਾਰੀਆਂ ਨੂੰ ਵੀ ਦਿਨ ਤੈਅ ਕਰਕੇ ਦਫਤਰ ਵਿੱਚ ਮੌਜੂਦ ਰਹਿਣ ਦੇ ਆਦੇਸ਼ ਦਿੱਤੇ ਹਨ।
RELATED ARTICLES
POPULAR POSTS