Breaking News
Home / ਕੈਨੇਡਾ / Front / ਕੰਗਨਾ ਥੱਪੜ ਮਾਮਲਾ : ਕਿਸਾਨ ਜਥੇਬੰਦੀਆਂ ਵੱਲੋਂ ਮੁਹਾਲੀ ਵਿਚ ਮਹਿਲਾ ਕਾਂਸਟੇਬਲ ਦੇ ਹੱਕ ’ਚ ਮਾਰਚ

ਕੰਗਨਾ ਥੱਪੜ ਮਾਮਲਾ : ਕਿਸਾਨ ਜਥੇਬੰਦੀਆਂ ਵੱਲੋਂ ਮੁਹਾਲੀ ਵਿਚ ਮਹਿਲਾ ਕਾਂਸਟੇਬਲ ਦੇ ਹੱਕ ’ਚ ਮਾਰਚ

ਪੂਰੇ ਮਾਮਲੇ ਦੀ ਨਿਰਪੱਖ ਜਾਂਚ ਮੰਗੀ
ਚੰਡੀਗੜ੍ਹ/ਬਿਊਰੋ ਨਿਊਜ਼
ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਸਣੇ ਕਈ ਕਿਸਾਨ ਜਥੇਬੰਦੀਆਂ ਨੇ ਅੱਜ ਐਤਵਾਰ ਨੂੰ ਮੁਹਾਲੀ ਵਿਚ ਸੀਆਈਐੱਸਐੱਫ ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦੇ ਹੱਕ ਵਿਚ ਮਾਰਚ ਕੱਢਿਆ। ਕੁਲਵਿੰਦਰ ਕੌਰ ਨੇ ਪਿਛਲੇ ਦਿਨੀਂ ਚੰਡੀਗੜ੍ਹ ਹਵਾਈ ਅੱਡੇ ’ਤੇ ‘ਸਕਿਓਰਿਟੀ ਚੈੱਕ’ ਦੌਰਾਨ ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੇ ਕਥਿਤ ਥੱਪੜ ਮਾਰਿਆ ਸੀ। ਮਾਰਚ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਈ ਜਾਵੇ। ਜਥੇਬੰਦੀਆਂ ਨੇ ਜ਼ੋਰ ਦੇ ਕੇ ਆਖਿਆ ਕਿ ਮਹਿਲਾ ਕਾਂਸਟੇਬਲ ਨਾਲ ਕਿਸੇ ਕਿਸਮ ਦਾ ਧੱਕਾ ਨਾ ਕੀਤਾ ਜਾਵੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਤਹਿ ਤੱਕ ਜਾਇਆ ਜਾਵੇ ਕਿ ਇਹ ਘਟਨਾ ਕਿਉਂ ਹੋਈ ਤੇ ਸਬੰਧਤ ਮਹਿਲਾ ਕਾਂਸਟੇਬਲ ਨਾਲ ਕਿਸੇ ਕਿਸਮ ਦਾ ਧੱਕਾ ਜਾਂ ਅਨਿਆਂ ਨਾ ਹੋਵੇ। ਕਿਸਾਨ ਆਗੂਆਂ ਨੇ ਪੰਜਾਬ ਦੇ ਲੋਕਾਂ ਖਿਲਾਫ਼ ਦਿੱਤੇ ਕਥਿਤ ਭੜਕਾਊ ਬਿਆਨਾਂ ਲਈ ਕੰਗਨਾ ਨੂੰ ਭੰਡਿਆ। ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਭਾਜਪਾ ਆਗੂ ਤੇ ਅਦਾਕਾਰਾ ਰਣੌਤ ਵੱਲੋਂ ਕਿਸਾਨ ਅੰਦੋਲਨ ਵਿਚ ਸ਼ਾਮਲ ਬੀਬੀਆਂ ਨੂੰ ਲੈ ਕੇ ਦਿੱਤੇ ਬਿਆਨ ਤੋਂ ਖ਼ਫ਼ਾ ਸੀ।

Check Also

ਸੁਖਬੀਰ ਬਾਦਲ ਨੂੰ  ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਹੋਈ ਹੋਰ ਤੇਜ਼

ਚੰਦੂਮਾਜਰਾ ਬੋਲੇ : ਸੁਖਬੀਰ ਬਾਦਲ ਦੀ ਅਗਵਾਈ ਨੂੰ ਪਸੰਦ ਨਹੀਂ ਕਰਦੇ ਲੋਕ ਚੰਡੀਗੜ੍ਹ/ਬਿਊਰੋ ਨਿਊਜ਼ : …