
ਮੰਗਾਂ ਮੰਨਵਾਉਣ ਲਈ ਕੇਂਦਰ ਸਰਕਾਰ ਖਿਲਾਫ ਧਰਨਾ ਰਹੇਗਾ ਜਾਰੀ
ਚੰਡੀਗੜ੍ਹ/ਬਿਊਰ ੋਨਿਊਜ਼
ਜਲੰਧਰ ਦੇ ਕਸਬਾ ਸ਼ਾਹਕੋਟ ਵਿਚ ਕਿਸਾਨ ਆਗੂਆਂ ਵਲੋਂ ਇਕ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਫੈਸਲਾ ਕੀਤਾ ਕਿ ਕਿਸਾਨੀ ਸਬੰਧੀ ਆਪਣੀਆਂ ਮੰਗਾਂ ਮਨਵਾਉਣ ਲਈ ਕੇਂਦਰ ਸਰਕਾਰ ਖਿਲਾਫ ਧਰਨਾ ਜਾਰੀ ਰਹੇਗਾ। ਮੀਟਿੰਗ ਦੌਰਾਨ ਇਹ ਵੀ ਫੈਸਲਾ ਹੋਇਆ ਕਿ ਕਿਸਾਨ ਹੁਣ 20 ਜੂਨ ਨੂੰ ਸ਼ੰਭੂ ਬਾਰਡਰ ਲਈ ਰਵਾਨਾ ਹੋਣਗੇ। ਇਸ ਸਬੰਧੀ ਕਿਸਾਨ ਆਗੂ ਜਸਬੀਰ ਸਿੰਘ ਨੇ ਦੱਸਿਆ ਕਿ ਸ਼ੰਭੂ ਬਾਰਡਰ ’ਤੇ ਚੱਲ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਹੋਰ ਪੁਖਤਾ ਬਣਾਉਣ ਦੀਆਂ ਤਿਆਰੀਆਂ ਨੂੰ ਲੈ ਕੇ ਚਰਚਾ ਹੋਈ ਹੈ। ਉਨ੍ਹਾਂ ਕਿਹਾ ਕਿ 20 ਜੂਨ ਨੂੰ ਦੁਬਾਰਾ ਜਲੰਧਰ ਦੇ ਵੱਖ-ਵੱਖ ਖੇਤਰਾਂ ਵਿਚੋਂ ਕਿਸਾਨ ਸ਼ੰਭੂ ਬਾਰਡਰ ਲਈ ਰਵਾਨਾ ਹੋਣਗੇ ਤਾਂ ਕਿ ਉਥੇ ਚੱਲ ਰਹੇ ਧਰਨੇ ਨੂੰ ਹੋਰ ਤਾਕਤ ਮਿਲ ਸਕੇ। ਕਿਸਾਨ ਆਗੂ ਨੇ ਕਿਹਾ ਕਿ ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨ ਲੈਂਦੀ। ਕਿਸਾਨਾਂ ਨੇ ਇਹ ਵੀ ਮੰਗ ਕੀਤੀ ਕਿ ਫਿਲਮ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਾਣੌਤ ਦੇ ਥੱਪੜ ਮਾਰਨ ਵਾਲੀ ਮਹਿਲਾ ਜਵਾਨ ਕੁਲਵਿੰਦਰ ਕੌਰ ਖਿਲਾਫ ਦਰਜ ਕੀਤਾ ਗਿਆ ਕੇਸ ਰੱਦ ਕੀਤਾ ਜਾਵੇ।