-16.1 C
Toronto
Sunday, February 1, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਹਰ ਹਫਤੇ ਲੋਕਾਂ ਦੀਆਂ ਸੁਣਨਗੇ ਮੁਸ਼ਕਲਾਂ

ਮੁੱਖ ਮੰਤਰੀ ਭਗਵੰਤ ਮਾਨ ਹਰ ਹਫਤੇ ਲੋਕਾਂ ਦੀਆਂ ਸੁਣਨਗੇ ਮੁਸ਼ਕਲਾਂ

ਲੋਕ ਸਭਾ ਚੋਣਾਂ ਤੋਂ ਬਾਅਦ ਪਾਰਟੀ ਦੀ ਨਵੀਂ ਕੋਸ਼ਿਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿਚ ਕੋਈ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ ਅਤੇ ‘ਆਪ’ ਨੇ 13 ਵਿਚੋਂ ਸਿਰਫ 3 ਸੀਟਾਂ ’ਤੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਸਬੰਧੀ ਮੰਥਨ ਕਰ ਰਹੇ ਹਨ। ਹੁਣ ਪਾਰਟੀ ਵਲੋਂ ਸੂਬੇ ਦੇ ਲੋਕਾਂ ਦੀ ਨਰਾਜ਼ਗੀ ਦੂਰ ਕਰਨ ਲਈ ਨਵੀਂ ਯੋਜਨਾ ਬਣਾਈ ਜਾ ਰਹੀ ਹੈ। ਇਸ ਨਵੀਂ ਯੋਜਨਾ ਤਹਿਤ ਮੁੱਖ ਮੰਤਰੀ ਹਰ ਹਫਤੇ ਸੂਬੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਸੀਐਮ ਮਾਨ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨਗੇ। ਹਾਲਾਂਕਿ ਇਹ ਫਾਈਨਲ ਨਹੀਂ ਹੋਇਆ ਕਿ ਮੁੱਖ ਮੰਤਰੀ ਇਸ ਸਬੰਧੀ ਦੌਰੇ ਕਦੋਂ ਤੋਂ ਸ਼ੁਰੂ ਕਰਨਗੇ। ਪਰ ਉਮੀਦ ਲਗਾਈ ਜਾ ਰਹੀ ਹੈ ਕਿ ਅਗਲੇ ਹਫਤੇ ਤੋਂ ਇਸ ਯੋਜਨਾ ਤਹਿਤ ਕੰਮ ਸ਼ੁਰੂੁ ਹੋ ਜਾਵੇਗਾ, ਕਿਉਂਕਿ ਆਉਂਦੇ ਦਿਨਾਂ ਦੌਰਾਨ ਸੂਬੇ ਵਿਚ ਪੰਚਾਇਤ ਚੋਣਾਂ ਵੀ ਹੋਣੀਆਂ ਹਨ।
RELATED ARTICLES
POPULAR POSTS