Breaking News
Home / ਕੈਨੇਡਾ / Front / ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ 10 ਜੁਲਾਈ ਨੂੰ ਹੋਵੇਗੀ

ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ 10 ਜੁਲਾਈ ਨੂੰ ਹੋਵੇਗੀ

21 ਜੂਨ ਤੱਕ ਭਰੇ ਜਾਣਗੇ ਨਾਮਜ਼ਦਗੀ ਕਾਗਜ਼
ਜਲੰਧਰ/ਬਿਊਰੋ ਨਿਊਜ਼
ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ’ਚ ਜ਼ਿਮਨੀ ਚੋਣ ਆਉਂਦੀ 10 ਜੁਲਾਈ ਨੂੰ ਹੋਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਵਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਸਿਬਿਨ ਸੀ. ਨੇ ਕਿਹਾ ਕਿ ਇਸ ਜ਼ਿਮਨੀ ਚੋਣ ਲਈ ਨਾਮਜ਼ਦਗੀ ਕਾਗਜ਼ 21 ਜੂਨ ਤੱਕ ਦਾਖਲ ਕੀਤੇ ਜਾਣਗੇ ਅਤੇ ਇਨ੍ਹਾਂ ਨਾਮਜ਼ਦਗੀ ਕਾਗਜ਼ਾਂ ਦੀ ਜਾਂਚ ਪੜਤਾਲ 24 ਜੂਨ ਨੂੰ ਹੋਵੇਗੀ। ਇਸ ਤੋਂ ਬਾਅਦ ਨਾਮਜ਼ਦਗੀ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ’ਚ ਵੋਟਿੰਗ ਹੋਣੀ ਹੈ ਅਤੇ ਨਤੀਜੇ 13 ਜੁਲਾਈ ਨੂੰ ਐਲਾਨ ਦਿੱਤੇ ਜਾਣਗੇ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ ਵਿਚ ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ, ਜੋ 15 ਜੁਲਾਈ ਤੱਕ ਲਾਗੂ ਰਹੇਗਾ। ਧਿਆਨ ਰਹੇ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਇਹ ਸੀਟ ਖਾਲੀ ਹੋ ਗਈ ਸੀ। ਦੱਸਣਯੋਗ ਹੈ ਕਿ ਇਸਦੇ ਨਾਲ ਹੀ ਬਿਹਾਰ, ਪੱਛਮੀ ਬੰਗਾਲ, ਤਾਮਿਲਨਾਡੂ, ਮੱਧ ਪ੍ਰਦੇਸ਼, ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ 12 ਵਿਧਾਨ ਸਭਾ ਹਲਕਿਆਂ ਵਿਚ ਵੀ ਚੋਣ ਕਮਿਸ਼ਨ ਵਲੋਂ ਜ਼ਿਮਨੀ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …