ਪੁਲਿਸ ਨੇ ਸਾਢੇ ਸੱਤ ਕਿਲੋ ਹੈਰੋਇਨ, 16 ਕਾਰਤੂਸ ਅਤੇ ਇਕ ਮੋਟਰ ਸਾਈਕਲ ਵੀ ਕੀਤਾ ਬਰਾਮਦ
ਅੰਮਿ੍ਰਤਸਰ/ਬਿਊਰੋ ਨਿਊਜ਼ : ਪਾਕਿਸਤਾਨ ਤੋਂ ਨਸ਼ਾ ਤਸਕਰੀ ਕਰਨ ਵਾਲੇ ਗਿਰੋਹ ਦੇ ਦੋ ਵਿਅਕਤੀਆਂ ਨੂੰ ਗਿ੍ਰਫ਼ਤਾਰ ਕਰਨ ਵਿਚ ਅੰਮਿ੍ਰਤਸਰ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਗਿ੍ਰਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 7.5 ਕਿਲੋਗ੍ਰਾਮ ਹੈਰੋਇਨ, 16 ਜ਼ਿੰਦਾ ਕਾਰਤੂਸ ਅਤੇ ਇਕ ਮੋਟਰ ਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਸਾਂਝੀ ਕੀਤੀ ਗਈ ਅਤੇ ਉਨ੍ਹਾਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਇੰਟਰਨੈਸ਼ਨਲ ਮਾਰਕੀਟ ਅਨੁਸਾਰ ਕਰੋੜਾਂ ਰੁਪਏ ਵਿਚ ਦੱਸੀ। ਪੁਲਿਸ ਵੱਲੋਂ ਕੀਤੀ ਗਈ ਜਾਂਚ ਵਿਚ ਪਤਾ ਚੱਲਿਆ ਕਿ ਇਹ ਹੈਰੋਇਨ ਸਰਹੱਦ ਪਾਰ ਤੋਂ ਡਰੋਨ ਜਰੀਏ ਆਈ ਸੀ। ਉਥੇ ਹੀ ਪੁਲਿਸ ਵੱਲੋਂ ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਨੇ ਇਸ ਹੈਰੋਇਨ ਨੂੰ ਅੱਗੇ ਪੰਜਾਬ ਵਿਚ ਸਪਲਾਈ ਕਰਨਾ ਸੀ। ਪੁਲਿਸ ਵੱਲੋਂ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖਰ ਇਸ ਗਿਰੋਹ ਵਿਚ ਕੌਣ ਕੌਣ ਸ਼ਾਮਲ ਹੈ, ਜੋ ਭਾਰਤ ਅੰਦਰ ਬੈਠ ਕੇ ਇਸ ਕੰਮ ਨੂੰ ਅਸਾਨੀ ਨਾਲ ਅੰਜ਼ਾਮ ਦੇ ਰਹੇ ਹਨ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …