-4 C
Toronto
Tuesday, January 6, 2026
spot_img
HomeਕੈਨੇਡਾFrontਰਵਨੀਤ ਸਿੰਘ ਬਿੱਟੂ ਨੇ ਸੰਭਾਲਿਆ ਰੇਲ ਰਾਜ ਮੰਤਰੀ ਦਾ ਅਹੁਦਾ

ਰਵਨੀਤ ਸਿੰਘ ਬਿੱਟੂ ਨੇ ਸੰਭਾਲਿਆ ਰੇਲ ਰਾਜ ਮੰਤਰੀ ਦਾ ਅਹੁਦਾ


ਕਿਹਾ : ਰੇਲਵੇ ਵਿਭਾਗ ਨੂੰ ਅੱਗੇ ਵਧਾਉਣ ਲਈ ਤਨਦੇਹੀ ਨਾਲ ਕਰਾਂਗਾ ਕੰਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਸਿੰਘ ਬਿੱਟੂ ਬੇਸ਼ੱਕ ਲੋਕ ਸਭਾ ਚੋਣ ਹਾਰ ਗਏ ਪ੍ਰੰਤੂ ਉਨ੍ਹਾਂ ਨੂੰ ਫਿਰ ਵੀ ਮੋਦੀ ਕੈਬਨਿਟ ਵਿਚ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਅੱਜ ਨਵੀਂ ਦਿੱਲੀ ’ਚ ਰੇਲ ਰਾਜ ਮੰਤਰੀ ਦਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਰਵਨੀਤ ਬਿੱਟੂ ਨੇ ਕਿਹਾ ਕਿ ਉਹ ਰੇਲਵੇ ਵਿਭਾਗ ਨੂੰ ਅੱਗੇ ਵਧਾਉਣ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹਨ ਜਿਨ੍ਹਾਂ ਨੇ ਉਸ ਨੂੰ ਰੇਲ ਰਾਜ ਮੰਤਰੀ ਬਣਨ ਦੇ ਕਾਬਿਲ ਸਮਝਿਆ। ਬਿੱਟੂ ਨੇ ਅੱਗੇ ਕਿਹਾ ਕਿ ਉਹ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਦੇ ਮੋਢੇ ਨਾਲ ਮੋਢਾ ਮਿਲਾ ਕੇ ਰੇਲ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਰੇਲ ਸੇਵਾ ਅਜਿਹਾ ਕੰਮ ਹੈ ਜੋ ਲੋਕਾਂ ਦੇ ਨਾਲ-ਨਾਲ ਜ਼ਮੀਨੀ ਪੱਧਰ ਨਾਲ ਵੀ ਜੁੜਿਆ ਹੋਇਆ ਹੈ। ਕਲਾਸ ਫੋਰ ਦੇ ਕਰਮਚਾਰੀਆਂ ਤੋਂ ਲੈ ਕੇ ਰੇਲਵੇ ਦੇ ਉਚ ਅਧਿਕਾਰੀਆਂ ਤੱਕ ਸਾਰਿਆਂ ਨੂੰ ਇਕ ਬਰਾਬਰ ਸਨਮਾਨ ਦੇ ਕੇ ਰੇਲਵੇ ਵਿਭਾਗ ਨੂੰ ਵਿਕਾਸ ਦੀਆਂ ਲੀਹਾਂ ’ਤੇ ਲਿਆਂਦਾ ਜਾਵੇਗਾ।

RELATED ARTICLES
POPULAR POSTS