ਮੁੱਖ ਮੰਤਰੀ ਭਗਵੰਤ ਮਾਨ ਨੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਨੇ ਇਸ ਵਾਰ ਝੋਨੇ ਦੀ ਲਵਾਈ ਕੰਮ ਜੋਨਾਂ ਅਨੁਸਾਰ ਕੀਤੇ ਜਾਣ ਸਬੰਧੀ ਹੁਕਮ ਜਾਰੀ ਕੀਤੇ ਸਨ। ਪੰਜਾਬ ਦੇ ਛੇ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮਾਨਸਾ ਅਤੇ ਬਠਿੰਡਾ ਜ਼ਿਲ੍ਹਿਆਂ ’ਚ ਅੱਜ 11 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਇਨ੍ਹਾਂ ਛੇ ਜ਼ਿਲ੍ਹਿਆਂ ਵਿਚ ਨਹਿਰੀ ਪਾਣੀ ਵੀ ਛੱਡ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਝੋਨਾ ਲਗਾਉਣ ਲਈ ਨਹਿਰੀ ਪਾਣੀ ਦਾ ਵੱਧ ਤੋਂ ਵੱਧ ਇਸਤੇਮਾਲ ਕੀਤਾ ਜਾਵੇ। ਪੰਜਾਬ ਦੇ ਮਾਲਵਾ ਇਲਾਕੇ ’ਚ ਝੋਨੇ ਦੀ ਲਵਾਈ ਦਾ ਕੰਮ 16 ਜੂਨ ਤੋਂ ਸ਼ੁਰੂ ਹੋਵੇਗਾ ਜਦਕਿ ਬਾਕੀ ਜ਼ਿਲ੍ਹਿਆਂ ’ਚ ਝੋਨੇ ਦੀ ਲਵਾਈ ਦਾ ਕੰਮ 15 ਜੂਨ ਤੋਂ ਸ਼ੁਰੂ ਕਰਨ ਦੀ ਕਿਸਾਨਾਂ ਨੂੰ ਅਪੀਲ ਕੀਤੀ ਗਈ ਹੈ। ਉਧਰ ਝੋਨੇ ਦੀ ਲਵਾਈ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ’ਚ ਪੰਜਾਬ ਦੇ ਬਿਜਲੀ ਅਧਿਕਾਰੀਆਂ ਨਾਲ ਇਕ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਬਿਜਲੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਿਸਾਨਾਂ ਨੂੰ ਸਮੇਂ ਅਨੁਸਾਰ ਨਿਰਵਿਘਨ ਬਿਜਲੀ ਦਿੱਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਲਵਾਈ ਸਮੇਂ ਕਿਸੇ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
Check Also
ਹਰਿਆਣਾ ’ਚ ਕਾਂਗਰਸ ਨਾਲ ਗਠਜੋੜ ਦੀ ਗੱਲਬਾਤ ਵਿਚਾਲੇ ‘ਆਪ’ ਨੇ ਉਮੀਦਵਾਰਾਂ ਦੀ ਸੂਚੀ ਐਲਾਨੀ
ਪਿਹੋਵਾ ਤੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਲੜ ਸਕਦੀ ਹੈ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …