Breaking News
Home / ਕੈਨੇਡਾ / Front / ਪਾਕਿਸਤਾਨ ਦੇ ਸਾਬਕਾ ਕਿ੍ਰਕਟਰ ਅਕਮਲ ਨੇ ਅਰਸ਼ਦੀਪ ਸਿੰਘ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ

ਪਾਕਿਸਤਾਨ ਦੇ ਸਾਬਕਾ ਕਿ੍ਰਕਟਰ ਅਕਮਲ ਨੇ ਅਰਸ਼ਦੀਪ ਸਿੰਘ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ

ਹਰਭਜਨ ਸਿੰਘ ਨੇ ਕਾਮਰਾਨ ਅਕਮਲ ਦੀ ਕੀਤੀ ਖਿਚਾਈ
ਲਾਹੌਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਸਾਬਕਾ ਕ੍ਰਿਕਟ ਖਿਡਾਰੀ ਕਾਮਰਾਨ ਅਕਮਲ ਨੇ ਭਾਰਤ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖਿਲਾਫ ਕੀਤੀ ਟਿੱਪਣੀ ਲਈ ਮੁਆਫੀ ਮੰਗ ਲਈ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਟੀ-20 ਵਿਸ਼ਵ ਕੱਪ ਵਿਚ ਖੇਡੇ ਮੈਚ ਦੌਰਾਨ ਕਾਮਰਾਨ ਨੇ ਅਰਸ਼ਦੀਪ ਸਿੰਘ ਅਤੇ ਸਿੱਖ ਧਰਮ ਦਾ ਮਜ਼ਾਕ ਉਡਾਇਆ, ਜਿਸ ਦਾ ਵੀਡੀਓ ਵਾਇਰਲ ਹੋ ਗਿਆ ਸੀ। ਇਸ ’ਤੇ ਸਾਬਕਾ ਭਾਰਤੀ ਕਿ੍ਰਕਟਰ ਹਰਭਜਨ ਸਿੰਘ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ। ਹਰਭਜਨ ਸਿੰਘ ਨੂੰ ਟੈਗ ਕਰਦੇ ਹੋਏ ਪਾਕਿ ਦੇ ਖਿਡਾਰੀ ਕਾਮਰਾਨ ਨੇ ਐਕਸ ’ਤੇ ਲਿਖਿਆ ਕਿ ਮੈਨੂੰ ਆਪਣੀਆਂ ਹਾਲੀਆ ਟਿੱਪਣੀਆਂ ’ਤੇ ਬਹੁਤ ਅਫਸੋਸ ਹੈ ਅਤੇ ਮੈਂ ਹਰਭਜਨ ਸਿੰਘ ਅਤੇ ਸਿੱਖ ਭਾਈਚਾਰੇ ਤੋਂ ਦਿਲੋਂ ਮੁਆਫੀ ਮੰਗਦਾ ਹਾਂ। ਕਾਮਰਾਨ ਨੇ ਇਹ ਵੀ ਕਿਹਾ ਕਿ ਮੇਰੇ ਸ਼ਬਦ ਗਲਤ ਅਤੇ ਅਪਮਾਨਜਨਕ ਸਨ। ਮੈਂ ਦੁਨੀਆ ਭਰ ਦੇ ਸਿੱਖਾਂ ਦਾ ਬਹੁਤ ਸਤਿਕਾਰ ਕਰਦਾ ਹਾਂ ਅਤੇ ਮੇਰਾ ਕਦੇ ਵੀ ਕਿਸੇ ਦੀ ਭਾਵਨਾ ਨੂੰ ਸੱਟ ਮਾਰਨ ਦਾ ਇਰਾਦਾ ਨਹੀਂ ਸੀ। ਮੈਨੂੰ ਸੱਚਮੁੱਚ ਅਫ਼ਸੋਸ ਹੈ।

Check Also

ਮਾਈਕਰੋਸਾਫਟ ਦੇ ਸਰਵਰ ’ਚ ਆਈ ਤਕਨੀਕੀ ਖਰਾਬੀ

ਭਾਰਤ ਸਮੇਤ ਦੁਨੀਆ ਭਰ ’ਚ ਹਵਾਈ ਉਡਾਣਾਂ ਹੋਈਆਂ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ ਨਿਊਜ਼ : ਮਾਈਕਰੋਸਾਫਟ ਕਾਰਪ …