ਅਗਲੀ ਸੁਣਵਾਈ ਤੋਂ ਪਹਿਲਾਂ ਹਫਲਨਾਮਾ ਦਾਇਰ ਕਰਨ ਦੇ ਦਿੱਤੇ ਹੁਕਮ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਵਿਚ ਚੱਲ ਰਹੇ ਪਾਣੀ ਸੰਕਟ ਦੇ ਮਾਮਲੇ ’ਤੇ ਸੁਪਰੀਮ ਕੋਰਟ ਨੇ ਟੈਂਕਰ ਮਾਫ਼ੀਆ ’ਤੇ ਸਵਾਲ ਚੁੱਕਦੇ ਹੋਏ ਦਿੱਲੀ ਸਰਕਾਰ ਤੋਂ ਪੁੱਛਿਆ ਕਿ ਟੈਂਕਰ ਮਾਫ਼ੀਆ ਖ਼ਿਲਾਫ਼ ਤੁਸੀਂ ਕੋਈ ਕਾਰਵਾਈ ਕੀਤੀ ਹੈ ਜਾਂ ਨਹੀਂ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਤੁਸੀਂ ਟੈਂਕਰ ਮਾਫ਼ੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੇ ਤਾਂ ਅਸੀਂ ਦਿੱਲੀ ਪੁਲਿਸ ਨੂੰ ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ ਕਹਾਂਗੇ। ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਕੇਜਰੀਵਾਲ ਸਰਕਾਰ ਤੋਂ ਇਹ ਵੀ ਪੁੱਛਿਆ ਹੈ ਕਿ ਉਨ੍ਹਾਂ ਨੇ ਪਾਣੀ ਦੀ ਬਰਬਾਦੀ ਨੂੰ ਕੰਟਰੋਲ ਕਰਨ ਲਈ ਕੀ ਕਦਮ ਚੁੱਕੇ ਹਨ? ਇਸ ’ਤੇ ਦਿੱਲੀ ਸਰਕਾਰ ਦੇ ਵਕੀਲ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਇਸ ਦਿਸ਼ਾ ’ਚ ਚੁੱਕੇ ਕਦਮਾਂ ਸਬੰਧੀ ਹਲਫ਼ਨਾਮਾ ਦਾਇਰ ਕਰਨਗੇ ਕਿਉਂਕਿ ਉਨ੍ਹਾਂ ਨੇ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਵੱਡੇ ਪੱਧਰ ’ਤੇ ਕੁਨੈਕਸ਼ਨ ਕੱਟਣ ਸਮੇਤ ਕਈ ਕਾਰਵਾਈਆਂ ਕੀਤੀਆਂ ਹਨ। ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਸੁਣਵਾਈ ਤੋਂ ਪਹਿਲਾਂ ਹਲਫ਼ਨਾਮਾ ਦਾਇਰ ਕਰਨ ਲਈ ਵੀ ਕਿਹਾ ਹੈ ਜਦਕਿ ਸੁਪਰੀਮ ਕੋਰਟ ਨੇ ਮਾਮਲੇ ਦੀ ਭਲਕੇ ਵੀਰਵਾਰ ਨੂੰ ਹੋਣ ਵਾਲੀ ਸੁਣਵਾਈ ਨੂੰ ਟਾਲ ਦਿੱਤਾ ਹੈ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …