Breaking News
Home / ਕੈਨੇਡਾ / Front / 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਹੋਵੇਗਾ ਸ਼ੁਰੂ

18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਹੋਵੇਗਾ ਸ਼ੁਰੂ


ਲੋਕ ਸਭਾ ਦੇ ਸਪੀਕਰ ਦੀ ਚੋਣ ਸਮੇਤ ਨਵੇਂ ਸੰਸਦ ਮੈਂਬਰਾਂ ਨੂੰ ਚੁਕਾਈ ਜਾਵੇਗੀ ਸਹੁੰ
ਨਵੀਂ ਦਿੱਲੀ/ਬਿਊਰੋ ਨਿਊਜ਼ : ਨਵੀਂ ਚੁਣੀ ਗਈ 18ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਦੇ ਪਹਿਲੇ ਤਿੰਨ ਦਿਨਾਂ ਦੌਰਾਨ ਨਵੇਂ ਚੁਣੇ ਗਏ ਸੰਸਦ ਮੈਂਬਰ ਸਹੁੰ ਚੁਕਾਈ ਜਾਵੇਗੀ ਅਤੇ ਲੋਕ ਸਭਾ ਦੇ ਸਪੀਕਰ ਦੀ ਚੋਣ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰਨ ਰਿਜਿਜੂ ਵੱਲੋਂ ਦਿੱਤੀ ਗਈ ਅਤੇ ਉਨ੍ਹਾਂ ਦੱਸਿਆ ਕਿ 24 ਜੂਨ ਨੂੰ ਸ਼ੁਰੂ ਹੋਣ ਵਾਲਾ ਸੈਸ਼ਨ 3 ਜੁਲਾਈ ਨੂੰ ਸੰਪੰਨ ਹੋਵੇਗਾ। ਰਾਸ਼ਟਰਪਤੀ ਦਰੋਪਦੀ ਮੁਰਮੂ 27 ਜੂਨ ਨੂੰ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨਗੇ ਅਤੇ ਅਗਲੇ 5 ਸਾਲ ਲਈ ਨਵੀਂ ਸਰਕਾਰ ਦੇ ਕੰਮਕਾਜ ਦੀ ਰੂਪਰੇਖਾ ਪੇਸ਼ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਮੰਤਰੀ ਪਰਿਸ਼ਦ ਦੇ ਮੈਂਬਰਾਂ ਨਾਲ ਜਾਣ ਪਹਿਚਾਣ ਕਰਵਾਉਣਗੇ ਅਤੇ ਪ੍ਰਧਾਨ ਮੰਤਰੀ ਸੰਸਦ ਦੇ ਦੋਹਾਂ ਸਦਨਾਂ ’ਚ ਰਾਸ਼ਟਰਪਤੀ ਦੇ ਭਾਸ਼ਣ ’ਤੇ ਧੰਨਵਾਦ ਮਤੇ ਦਾ ਜਵਾਬ ਦੇਣਗੇ। ਜਦਕਿ ਵਿਰੋਧੀ ਧਿਰ ਵੱਲੋਂ ਐਨਡੀਏ ਸਰਕਾਰ ਨੂੰ ਵੱਖ-ਵੱਖ ਮੁੱਦਿਆਂ ’ਤੇ ਘੇਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …