11.3 C
Toronto
Sunday, May 24, 2026
spot_img
HomeਕੈਨੇਡਾFrontਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ

ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖਿਆ ਪੱਤਰ


ਆਦਮਪੁਰ ਏਅਰਪੋਰਟ ਦਾ ਨਾਂ ਸ੍ਰੀ ਗੁਰੂ ਰਵੀਦਾਸ ਜੀ ਦੇ ਨਾਮ ’ਤੇ ਰੱਖਣ ਦੀ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖਿਆ ਹੈ। ਇਸ ਪੱਤਰ ਰਾਹੀਂ ਉਨ੍ਹਾਂ ਪ੍ਰਧਾਨ ਮੰਤਰੀ ਨੂੰ ਆਦਮਪੁਰ ਏਅਰਪੋਰਟ ਦਾ ਨਾਮ ਸ੍ਰੀ ਗੁਰੂ ਰਵਿਦਾਸ ਜੀ ਦੇ ਨਾਂ ’ਤੇ ਰੱਖਣ ਅਤੇ ਤੁਗਲਕਾਬਾਦ ’ਚ ਗੁਰੂ ਰਵਿਦਾਸ ਮੰਦਿਰ ਦੇ ਪੁਨਰ ਨਿਰਮਾਣ ਅਤੇ ਮੁਰੰਮਤ ਦੌਰਾਨ ਉਸ ਦੇ ਚਾਰੋਂ ਪਾਸੇ ਇਕ ਸੁੰਦਰ ਬਗੀਚਾ ਬਣਾਉਣ ਬਾਰੇ ਅਪੀਲ ਕੀਤੀ ਹੈ। ਉਨ੍ਹਾਂ ਪੱਤਰ ’ਚ ਅੱਗੇ ਲਿਖਿਆ ਕਿ ਇਸ ਨਾਲ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ। ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਸ਼ਿਆਰਪੁਰ ’ਚ ਕੀਤੀ ਗਈ ਚੋਣ ਰੈਲੀ ਦੌਰਾਨ ਆਦਮਪੁਰ ਏਅਰਪੋਰਟ ਦਾ ਨਾਮ ਗੁਰੂ ਰਵੀਦਾਸ ਦੇ ਨਾਮ ’ਤੇ ਰੱਖਣ ਦਾ ਵਾਅਦਾ ਕੀਤਾ। ਇਸ ਦੇ ਮੱਦੇਨਜ਼ਰ ਹੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਪ੍ਰਧਾਨ ਮੰਤਰੀ ਨੂੰ ਇਹ ਪੱਤਰ ਲਿਖਿਆ ਗਿਆ ਹੈ। ਸੁਨੀਲ ਜਾਖੜ ਨੇ ਪੱਤਰ ਰਾਹੀਂ ਨਰਿੰਦਰ ਮੋਦੀ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ’ਤੇ ਵਧਾਈ ਵੀ ਦਿੱਤੀ।

RELATED ARTICLES
POPULAR POSTS