ਰਾਜਪਾਲ ਨੇ ਰਾਸ਼ਟਰਪਤੀ ਮੁਰਮੂ ਨੂੰ ਪੰਜਾਬ ਆਉਣ ਦਾ ਦਿੱਤਾ ਸੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਭਵਨ ’ਚ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੰਜਾਬ ਦੇ ਘਟਨਾਕ੍ਰਮ ਅਤੇ ਮੌਜੂਦਾ ਗਤੀਵਿਧੀਆਂ ਤੋਂ ਜਾਣੂ ਕਰਵਾਇਆ। ਪੰਜਾਬ ਸਬੰਧੀ ਜਾਣਕਾਰੀ ਦੇਣ ਤੋਂ ਇਲਾਵਾ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਪੰਜਾਬ ਆਉਣ ਅਤੇ ਇਥੋਂ ਦੀਆਂ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਦੇਖਣ ਦਾ ਸੱਦਾ ਵੀ ਦਿੱਤਾ। ਰਾਜਪਾਲ ਨੇ ਪੰਜਾਬੀਆਂ ਦੀ ਪਰਾਹੁਣਚਾਰੀ ਬਾਰੇ ਗੱਲਬਾਤ ਕਰਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਕਿਹਾ ਕਿ ਤੁਸੀਂ ਪੰਜਾਬੀਆਂ ਵੱਲੋਂ ਕੀਤੇ ਗਏ ਨਿੱਘੇ ਸਵਾਗਤ ਨੂੰ ਹਮੇਸ਼ਾ ਯਾਦ ਰੱਖੋਗੇ।
Home / ਕੈਨੇਡਾ / Front / ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਕੀਤੀ ਮੁਲਾਕਾਤ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …