8.2 C
Toronto
Friday, November 7, 2025
spot_img
Homeਹਫ਼ਤਾਵਾਰੀ ਫੇਰੀਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਤਿਆਰੀਆਂ

ਪੰਜਾਬ ‘ਚ ਪੰਚਾਇਤੀ ਚੋਣਾਂ ਨੂੰ ਲੈ ਕੇ ਤਿਆਰੀਆਂ

ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ
ਚੰਡੀਗੜ੍ਹ : ਲੋਕ ਸਭਾ ਚੋਣਾਂ ਦੀ ਪ੍ਰਕਿਰਿਆ ਖ਼ਤਮ ਹੋਣ ਉਪਰੰਤ ਹੁਣ ਸੂਬੇ ‘ਚ ਪੰਚਾਇਤੀ ਚੋਣਾਂ ਲਈ ਸਰਕਾਰੀ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ। ਰਾਜ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰਾਂ ਨੂੰ ਅੰਤਿਮ ਵੋਟਰ ਸੂਚੀ ਤਿਆਰ ਕਰਨ ਦੇ ਹੁਕਮ ਦਿੱਤੇ ਗਏ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪਿੰਡਾਂ ਦੀ ਵਾਰਡਬੰਦੀ ਅਤੇ ਰਾਖਵੇਂਕਰਨ ਲਈ ਹਦਾਇਤਾਂ ਪਹਿਲਾਂ ਹੀ ਕਰ ਦਿੱਤੀਆਂ ਗਈਆਂ ਹਨ। ਸੂਬਾ ਸਰਕਾਰ ਨੇ ਪੰਚਾਇਤਾਂ ਦੀ ਮਿਆਦ ਖ਼ਤਮ ਹੋਣ ਤੋਂ ਕਰੀਬ ਛੇ ਮਹੀਨੇ ਪਹਿਲਾਂ ਹੀ 11 ਅਗਸਤ 2023 ਨੂੰ ਪੰਚਾਇਤਾਂ ਭੰਗ ਕਰ ਦਿੱਤੀਆਂ ਸਨ ਜਿਸ ਕਾਰਨ ਵਿਵਾਦ ਖੜ੍ਹਾ ਹੋ ਗਿਆ ਸੀ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚਣ ਤੋਂ ਬਾਅਦ ਰਾਜ ਸਰਕਾਰ ਨੇ ਇਸ ‘ਤੇ ਯੂ-ਟਰਨ ਲੈ ਲਿਆ ਸੀ। ਸੂਤਰਾਂ ਅਨੁਸਾਰ ਅਗਸਤ ਦੇ ਅੱਧ ਵਿੱਚ ਚੋਣ ਜ਼ਾਬਤਾ ਲੱਗ ਸਕਦਾ ਹੈ। ਪੰਚਾਇਤੀ ਰਾਜ ਐਕਟ ਮੁਤਾਬਕ ਗ੍ਰਾਮ ਪੰਚਾਇਤਾਂ ਦਾ ਕਾਰਜਕਾਲ ਪੰਜ ਸਾਲ ਹੈ ਅਤੇ ਕਾਰਜਕਾਲ ਖ਼ਤਮ ਹੋਣ ਤੋਂ ਪਹਿਲਾਂ ਚੋਣ ਹੋਣੀ ਲਾਜ਼ਮੀ ਹੈ। ਇਸ ਤੋਂ ਪਹਿਲਾਂ ਹੀ ਸਰਪੰਚ ਬਣਨ ਦੇ ਚਾਹਵਾਨਾਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ।
ਪੰਚਾਇਤਾਂ ਦੀ ਵਾਰਡਬੰਦੀ ਅਤੇ ਰਾਖਵੇਂਕਰਨ ਨੂੰ ਲੈ ਕੇ ਵੀ ਕਾਫ਼ੀ ਝਮੇਲੇ ਖੜ੍ਹੇ ਹੋ ਸਕਦੇ ਹਨ। ਇਹ ਚੋਣਾਂ ਸਤਬੰਰ ਵਿੱਚ ਹੋਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਕੁੱਲ 13,241 ਗ੍ਰਾਮ ਪੰਚਾਇਤਾਂ, 153 ਬਲਾਕ ਸਮਿਤੀਆਂ ਅਤੇ 23 ਜ਼ਿਲ੍ਹਾ ਪਰਿਸ਼ਦਾਂ ਲਈ ਚੋਣਾਂ ਦੀ ਮਿਆਦ 31 ਦਸੰਬਰ 2023 ਨੂੰ ਖ਼ਤਮ ਹੋ ਚੁੱਕੀ ਹੈ। ਸੂਬੇ ਵਿੱਚ ਸਭ ਤੋਂ ਜ਼ਿਆਦਾ 1405 ਪੰਚਾਇਤਾਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਹਨ। ਜ਼ਿਲ੍ਹਾ ਪਟਿਆਲਾ ਵਿੱਚ 1022 ਪੰਚਾਇਤਾਂ ਹਨ।

RELATED ARTICLES
POPULAR POSTS