-0.5 C
Toronto
Saturday, February 28, 2026
spot_img
Homeਪੰਜਾਬਮਾਨ ਮੰਤਰੀ ਮੰਡਲ 'ਚ ਫੇਰਬਦਲ ਦੀ ਤਿਆਰੀ!

ਮਾਨ ਮੰਤਰੀ ਮੰਡਲ ‘ਚ ਫੇਰਬਦਲ ਦੀ ਤਿਆਰੀ!

ਭਗਵੰਤ ਮਾਨ ਨੇ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਦੇ ਮੰਤਰੀ ਮੰਡਲ ਵਿਚ ਫੇਰਬਦਲ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਮੁਲਾਕਾਤ ਕੀਤੀ। ਉਹ ਪਹਿਲਾਂ ਵੀ ਜੇਲ੍ਹ ‘ਚ ਕੇਜਰੀਵਾਲ ਨੂੰ ਮਿਲ ਚੁੱਕੇ ਹਨ ਅਤੇ ਹਰ ਵਾਰ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕਰਦੇ ਰਹੇ ਪਰ ਇਸ ਵਾਰ ਉਹ ਚੁੱਪਚਾਪ ਆਪਣੀ ਕਾਰ ‘ਚ ਵਾਪਸ ਚਲੇ ਗਏ।ਦੱਸਿਆ ਜਾਂਦਾ ਹੈ ਕਿ ਅਰਵਿੰਦ ਕੇਜਰੀਵਾਲ ਨਾਲ ਇਸ ਮੁਲਾਕਾਤ ਵਿੱਚ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਵੀ ਮੌਜੂਦ ਸਨ। ਦੋਵਾਂ ਨੇਤਾਵਾਂ ਵਿਚਾਲੇ ਜੋ ਕੁਝ ਹੋਇਆ, ਇਸ ਬਾਰੇ ਕਾਫੀ ਚਰਚਾ ਹੋ ਰਹੀ ਹੈ, ਪਰ ਅਧਿਕਾਰਕ ਤੌਰ ‘ਤੇ ਕੁਝ ਨਹੀਂ ਕਿਹਾ ਜਾ ਰਿਹਾ ਕਿਉਂਕਿ ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਲੋਕ ਸਭਾ ਚੋਣਾਂ ‘ਚ ਸੰਗਰੂਰ ਸੀਟ ਤੋਂ ਜਿੱਤ ਗਏ ਹਨ, ਇਸ ਲਈ ਉਨ੍ਹਾਂ ਦੀ ਥਾਂ ‘ਤੇ ਕਿਸ ਨੂੰ ਮੰਤਰੀ ਬਣਾਇਆ ਜਾਵੇ? ਇਸ ਸਬੰਧੀ ਗੱਲਬਾਤ ਵੀ ਚੱਲ ਰਹੀ ਸੀ ਪਰ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਬਰਸਟ ਨੇ ਅਧਿਕਾਰਤ ਤੌਰ ‘ਤੇ ਬਿਆਨ ਜਾਰੀ ਕਰਕੇ ਕਿਹਾ ਕਿ ਮੰਤਰੀ ਮੰਡਲ ਦੇ ਫੇਰਬਦਲ ਦੀਆਂ ਮੀਡੀਆ ‘ਚ ਆ ਰਹੀਆਂ ਖਬਰਾਂ ‘ਚ ਕੋਈ ਸੱਚਾਈ ਨਹੀਂ ਹੈ। ਉਨ੍ਹਾਂ ਨੇ ਆਪਣੇ ‘ਐਕਸ’ ਅਕਾਊਂਟ ‘ਤੇ ਇਸ ਸਬੰਧੀ ਇਕ ਪੱਤਰ ਵੀ ਪੋਸਟ ਕੀਤਾ ਹੈ।
ਇਸ ਤੋਂ ਪਹਿਲਾਂ ਜਦੋਂ ਮੁੱਖ ਮੰਤਰੀ ਦੇ ਦਿੱਲੀ ਦੌਰੇ ਦੀ ਸੂਚਨਾ ਮਿਲੀ ਤਾਂ ਖਬਰਾਂ ਆਉਣੀਆਂ ਸ਼ੁਰੂ ਹੋ ਗਈਆਂ ਸਨ ਕਿ ਮੁੱਖ ਮੰਤਰੀ ਕੈਬਨਿਟ ਫੇਰਬਦਲ ਲਈ ਅਰਵਿੰਦ ਕੇਜਰੀਵਾਲ ਨਾਲ ਗੱਲਬਾਤ ਕਰਨ ਲਈ ਦਿੱਲੀ ਜਾ ਰਹੇ ਹਨ। ਇਹ ਵੀ ਚਰਚਾ ਸੀ ਕਿ ਹਾਰੇ ਮੰਤਰੀਆਂ ਨੂੰ ਵੀ ਬਦਲਿਆ ਜਾ ਸਕਦਾ ਹੈ। ਪਾਰਟੀ ਦੇ ਜਨਰਲ ਸਕੱਤਰ ਹਰਚੰਦ ਬਰਸਟ ਨੇ ਇਸ ਤੋਂ ਇਨਕਾਰ ਕੀਤਾ ਹੈ।

 

RELATED ARTICLES
POPULAR POSTS