5.1 C
Toronto
Friday, October 17, 2025
spot_img
Homeਭਾਰਤਗਾਂਧੀ ਪਰਿਵਾਰ ਵੱਲੋਂ ਸ਼ੇਖ ਹਸੀਨਾ ਨਾਲ ਬੈਠਕ

ਗਾਂਧੀ ਪਰਿਵਾਰ ਵੱਲੋਂ ਸ਼ੇਖ ਹਸੀਨਾ ਨਾਲ ਬੈਠਕ

ਭਾਰਤ ਤੇ ਬੰਗਲਾਦੇਸ਼ ਵਿਚਾਲੇ ਰਿਸ਼ਤੇ ਮਜ਼ਬੂਤ ਬਣਾਉਣ ਸਮੇਤ ਹੋਰ ਮਸਲਿਆਂ ‘ਤੇ ਚਰਚਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਨਵੀਂ ਦਿੱਲੀ ‘ਚ ਮੁਲਾਕਾਤ ਕੀਤੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਰਿਸ਼ਤੇ ਮਜ਼ਬੂਤ ਬਣਾਉਣ ਅਤੇ ਕੁਝ ਹੋਰ ਵਿਸ਼ਿਆਂ ‘ਤੇ ਚਰਚਾ ਕੀਤੀ।
ਇਸ ਸਮੇਂ ਉਨ੍ਹਾਂ ਨਾਲ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਵੀ ਸਨ।
ਕਾਂਗਰਸ ਨੇ ਇਸ ਸਬੰਧੀ ਐਕਸ ‘ਤੇ ਪਾਈ ਪੋਸਟ ‘ਚ ਕਿਹਾ, ‘ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ, ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ।’ ਰਾਹੁਲ ਗਾਂਧੀ ਨੇ ਆਪਣੇ ਵਟਸਐਪ ਚੈਨਲ ‘ਤੇ ਇਸ ਮੁਲਾਕਾਤ ਦੀ ਵੀਡੀਓ ਜਾਰੀ ਕੀਤੀ ਹੈ ਜਿਸ ਵਿੱਚ ਗਾਂਧੀ ਪਰਿਵਾਰ ਦੇ ਤਿੰਨੋਂ ਮੈਂਬਰ ਸ਼ੇਖ ਹਸੀਨਾ ਨਾਲ ਗਲੇ ਮਿਲਦੇ ਤੇ ਉਨ੍ਹਾਂ ਨਾਲ ਗੱਲਬਾਤ ਕਰਦੇ ਦੇਖੇ ਜਾ ਸਕਦੇ ਹਨ। ਰਾਹੁਲ ਗਾਂਧੀ ਨੇ ਕਿਹਾ, ‘ਅਸੀਂ ਭਾਰਤ ਤੇ ਬੰਗਲਾਦੇਸ਼ ਵਿਚਾਲੇ ਭਰੋਸਾ, ਸਹਿਯੋਗ ਤੇ ਆਪਸੀ ਵਿਕਾਸ ਦੀ ਪ੍ਰਤੀਬੱਧਤਾ ‘ਤੇ ਆਧਾਰਿਤ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਮੁੱਦਿਆਂ ‘ਤੇ ਚਰਚਾ ਕੀਤੀ।’ ਕਾਂਗਰਸ ਨੇ ਇਸ ਮੁਲਾਕਾਤ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ। ਸੋਨੀਆ ਗਾਂਧੀ, ਰਾਹੁਲ ਤੇ ਪ੍ਰਿਯੰਕਾ ਨੇ ਪ੍ਰਧਾਨ ਮੰਤਰੀ ਨਾਲ ਆਏ ਬੰਗਲਾਦੇਸ਼ ਦੇ ਵਫ਼ਦ ਨਾਲ ਵੀ ਮੁਲਾਕਾਤ ਕੀਤੀ। ਗਾਂਧੀ ਪਰਿਵਾਰ ਤੇ ਸ਼ੇਖ ਹਸੀਨਾ ਦੇ ਪਰਿਵਾਰ ਵਿਚਾਲੇ ਲੰਬੇ ਸਮੇਂ ਤੋਂ ਨੇੜਲੇ ਸਬੰਧ ਰਹੇ ਹਨ।

RELATED ARTICLES
POPULAR POSTS