ਨਵੀਂ ਦਿੱਲੀ : ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਹਲਫ਼ ਲੈਣ ਮਗਰੋਂ ਨਰਿੰਦਰ ਮੋਦੀ ਨੇ ਸਭ ਤੋਂ ਪਹਿਲਾਂ ਜਿਸ ਫਾਈਲ ‘ਤੇ ਦਸਤਖ਼ਤ ਕੀਤੇ, ਉਹ ‘ਪੀਐੱਮ ਕਿਸਾਨ ਨਿਧੀ’ ਫੰਡਾਂ ਦੀ 17ਵੀਂ ਕਿਸ਼ਤ ਜਾਰੀ ਕਰਨ ਨਾਲ ਸਬੰਧਤ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਅਨੁਸਾਰ ਪ੍ਰਧਾਨ ਮੰਤਰੀ ਨੇ ਕਿਹਾ ਕਿ ਨਵੀਂ ਸਰਕਾਰ ਦਾ ਪਹਿਲਾ ਫ਼ੈਸਲਾ ਕਿਸਾਨਾਂ ਦੀ ਭਲਾਈ ਲਈ ਉਸ ਦੀ ਪ੍ਰਤੀਬੱਧਤਾ ਨੂੰ ਦਰਸਾਉਂਦਾ ਹੈ ਅਤੇ ਆਉਣ ਵਾਲੇ ਸਮੇਂ ‘ਚ ਸਰਕਾਰ ਕਿਸਾਨਾਂ ਤੇ ਖੇਤੀ ਖੇਤਰ ਲਈ ਹੋਰ ਵੀ ਵੱਧ ਕੰਮ ਕਰਦੇ ਰਹਿਣਾ ਚਾਹੁੰਦੀ ਹੈ। ਪੀਐੱਮ ਕਿਸਾਨ ਯੋਜਨਾ ਦੀ 17ਵੀਂ ਕਿਸ਼ਤ ਨਾਲ 9.3 ਕਰੋੜ ਕਿਸਾਨਾਂ ਨੂੰ ਲਾਭ ਮਿਲੇਗਾ ਤੇ ਇਸ ਤਹਿਤ ਤਕਰੀਬਨ 20 ਹਜ਼ਾਰ ਕਰੋੜ ਰੁਪਏ ਵੰਡੇ ਜਾਣਗੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀ ਇਸ ਯੋਜਨਾ ਤਹਿਤ ਸਾਲ ‘ਚ ਤਿੰਨ ਵਾਰ ਦੋ-ਦੋ ਹਜ਼ਾਰ ਰੁਪਏ ਦੀਆਂ ਕਿਸ਼ਤਾਂ ਰਾਹੀਂ ਕੁੱਲ ਮਿਲਾ ਕੇ ਕਿਸਾਨਾਂ ਨੂੰ ਛੇ ਹਜ਼ਾਰ ਰੁਪਏ ਦਿੱਤੇ ਜਾਂਦੇ ਹਨ। ਉਧਰ ਕਾਂਗਰਸ ਆਗੂ ਜੈਰਾਮ ਰਮੇਸ਼ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨਾਂ ਲਈ ‘ਪੀਐੱਮ ਕਿਸਾਨ ਨਿਧੀ ਫੰਡ’ ਦੀ ਰਾਸ਼ੀ ਜਾਰੀ ਕਰਕੇ ਕੋਈ ਵਿਸ਼ੇਸ਼ ਕੰਮ ਨਹੀਂ ਕੀਤਾ ਕਿਉਂਕਿ ਇਹ ਰਾਸ਼ੀ ਇੱਕ ਮਹੀਨਾ ਪਹਿਲਾਂ ਦੀ ਬਕਾਇਆ ਸੀ ਜੋ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਰੁਕੀ ਹੋਈ ਸੀ।
Check Also
ਭਾਰਤ ਨੇ ਆਸਟਰੇਲੀਆ ਨੂੰ ਟੈਸਟ ਮੈਚ ’ਚ ਵੱਡੇ ਫਰਕ ਨਾਲ ਹਰਾਇਆ
ਜਸਪ੍ਰੀਤ ਬੁਮਰਾਹ ਨੂੰ ਮਿਲਿਆ ਮੈਨ ਆਫ ਦਾ ਮੈਚ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਕ੍ਰਿਕਟ ਟੀਮ ਨੇ …