ਚੰਡੀਗੜ੍ਹ/ਬਿਊਰੋ ਨਿਊਜ਼ : ਨੋਟਬੰਦੀ ਨੂੰ ਲੈ ਕੇ ਵਿਰੋਧੀ ਧਿਰਾਂ ਵੱਲੋਂ ਮੋਦੀ ਸਰਕਾਰ ਨੂੰ ਘੇਰਨ ਦਾ ਸਿਲਸਲਾ ਲਗਾਤਾਰ ਜਾਰੀ ਹੈ। ਕਾਂਗਰਸ ਨੇ ਚੰਡੀਗੜ੍ਹ ਵਿਚ ਆਰ.ਬੀ.ਆਈ. ਦੇ ਦਫਤਰ ਦਾ ਘਿਰਾਓ ਕੀਤਾ। ਪ੍ਰਦਰਸ਼ਨ ਕਰ ਰਹੇ ਕਾਂਗਰਸੀਆਂ ਨੂੰ ਹਟਾਉਣ ਲਈ ਪੁਲਿਸ ਨੇ ਲਾਠੀਚਾਰਜ ਕੀਤਾ ਤੇ ਪਾਣੀ ਦੀਆਂ ਬੁਛਾੜਾਂ ਵੀ ਮਾਰੀਆਂ।
ਮੋਦੀ ਸਰਕਾਰ ਵੱਲੋਂ ਨੋਟਬੰਦੀ ਦੇ ਫੈਸਲੇ ਨੂੰ ਗਲਤ ਕਰਾਰ ਦਿੰਦਿਆਂ ਕਾਂਗਰਸੀ ਆਗੂਆਂ ਨੇ ਦੋਸ਼ ਲਗਾਇਆ ਕੇ ਲੱਖ ਦਾਅਵਿਆਂ ਤੇ ਲੰਮਾ ਸਮਾਂ ਬੀਤਣ ਦੇ ਬਾਵਜੂਦ ਹਾਲਾਤ ਅੱਜ ਤੱਕ ਵੀ ਠੀਕ ਨਹੀਂ ਹੋਏ । ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿਚ ਅਜੇ ਵੀ ਲੋਕ ਕੈਸ਼ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਕਾਂਗਰਸੀ ਆਗੂਆਂ ਦਾ ਕਹਿਣਾ ਸੀ ਕਿ ਸਰਕਾਰ ਨੋਟਬੰਦੀ ਨੂੰ ਸਹੀ ਤਰੀਕੇ ਨਾਲ ਲਾਗੂ ਕਰਨ ਵਿਚ ਪੂਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਚਾਹੀਦਾ ਹੈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …