ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ਨੂੰ ਤਕੜਾ ਝਟਕਾ ਦਿੱਤਾ ਹੈ। ਅਦਾਲਤ ਨੇ ਪੰਜਾਬ ਸਰਕਾਰ ਦੀ ਉਹ ਅਪੀਲ ਠੁਕਰਾ ਦਿੱਤੀ ਹੈ ਜਿਸ ਵਿੱਚ ਮੰਗ ਕੀਤੀ ਗਈ ਸੀ ਕਿ ਸਤਲੁਜ ਯਮਨਾ ਲਿੰਕ ਨਹਿਰ ਵਿਵਾਦ ਬਾਰੇ ਸੁਣਵਾਈ ਅਗਲੀ ਸਰਕਾਰ ਦੇ ਗਠਨ ਤੱਕ ਟਾਲ ਦਿੱਤੀ ਜਾਵੇ।
ਹੁਣ ਅਦਾਲਤ ਇਸ ਮਾਮਲੇ ਦੀ ਸੁਣਵਾਈ 15 ਫਰਵਰੀ ਨੂੰ ਕਰੇਗੀ। ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 4 ਫਰਵਰੀ ਨੂੰ ਹੋਣੀਆਂ ਹਨ ਤੇ ਨਤੀਜੇ 11 ਮਾਰਚ ਨੂੰ ਆਉਣਗੇ। ਜਸਟਿਸ ਪੀ.ਸੀ. ਘੋਸ਼ ਤੇ ਅਮਿਤਵਾ ਰੌਏ ਦੇ ਅਧਾਰਿਤ ਬੈਂਚ ਨੇ ਪੰਜਾਬ ਸਰਕਾਰ ਨੂੰ ਤਿੰਨ ਹਫਤਿਆਂ ਅੰਦਰ ਹਰਿਆਣਾ ਦੀ ਨਹਿਰ ਦਾ ਨਿਰਮਾਣ ਪੂਰਾ ਕਰਾਉਣ ਬਾਰੇ ਅਪੀਲ ‘ਤੇ ਜਵਾਬ ਦੇਣ ਲਈ ਕਿਹਾ ਹੈ। ਹਰਿਆਣਾ ਨੇ ਅਦਾਲਤ ਤੋਂ ਮੰਗ ਕੀਤੀ ਹੈ ਕਿ ਨਹਿਰ ਮੁਕੰਮਲ ਕਰਾਉਣ ਬਾਰੇ ਸੁਪਰੀਮ ਕੋਰਟ ਦੇ 2004 ਵਾਲੇ ਨਿਰਦੇਸ਼ਾਂ ਨੂੰ ਲਾਗੂ ਕਰਵਾਇਆ ਜਾਵੇ।
Check Also
ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ
ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …