ਮੁੰਬਈ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੀ ਸਹਿਯੋਗੀ ਪਾਰਟੀ ਸ਼ਿਵ ਸੈਨਾ ਨੇ ਮੋਦੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਨਰਿੰਦਰ ਮੋਦੀ ਦੇ ਨੋਟਬੰਦੀ ਫੈਸਲੇ ਦੀ ਹੀਰੋਸ਼ੀਮਾ-ਨਾਗਾਸਾਕੀ ਹਮਲੇ ਨਾਲ ਤੁਲਨਾ ਕੀਤੀ। ਉਨ੍ਹਾਂ ਕਿਹਾ ਕਿ ਜਿਵੇਂ ਅਮਰੀਕਾ ਨੇ ਹੀਰੋਸ਼ੀਮਾ ਤੇ ਨਾਗਾਸਾਕੀ ‘ਤੇ ਪਰਮਾਣੂ ਬੰਬ ਸੁੱਟ ਕੇ ਤਬਾਹ ਕੀਤਾ ਸੀ, ਉਸੇ ਤਰ੍ਹਾਂ ਮੋਦੀ ਸਰਕਾਰ ਨੇ ਨੋਟਬੰਦੀ ਦਾ ਬੰਬ ਸੁੱਟ ਕੇ ਭਾਰਤ ਦੀ ਜਨਤਾ ਨੂੰ ਬਰਬਾਦ ਕੀਤਾ ਹੈ। ਸ਼ਿਵ ਸੈਨਾ ਕੇਂਦਰ ਸਰਕਾਰ ਦੀ ਸਹਿਯੋਗੀ ਪਾਰਟੀ ਹੈ। ਦੋਵਾਂ ਵਿੱਚ ਵਿਚਾਰਕ ਤਾਲਮੇਲ ਵੀ ਹੈ ਪਰ ਨੋਟਬੰਦੀ ਦੇ ਫੈਸਲੇ ਦਾ ਸ਼ਿਵ ਸੈਨਾ ਲਗਾਤਾਰ ਵਿਰੋਧ ਕਰ ਰਹੀ ਹੈ। ਸ਼ਿਵ ਸੈਨਾ ਨੇ ਆਪਣੇ ਮੈਗਜ਼ੀਨ ‘ਸਾਮਨਾ’ ਵਿੱਚ ਤਾਂ ਇੱਥੋਂ ਤੱਕ ਲਿਖਿਆ ਗਿਆ ਹੈ ਕਿ ਮੋਦੀ ਇਕਪਾਸੜ ਫੈਸਲੇ ਲੈ ਰਹੇ ਹਨ।
Check Also
ਮੁੰਬਈ ਹਮਲੇ ਦੇ ਆਰੋਪੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ
ਪਾਕਿਸਤਾਨ ਨੇ ਤਹੱਵੁਰ ਰਾਣਾ ਤੋਂ ਬਣਾਈ ਦੂਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਮੁੰਬਈ ਹਮਲਿਆਂ ਦੇ ਸਾਜਿਸ਼ ਘਾੜਿਆਂ …