ਚੰਡੀਗੜ੍ਹ : ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਲੋਕ ਸਭਾ ਚੋਣਾਂ ਦੌਰਾਨ ਸੂਬੇ ਵਿਚ ਕੋਈ ਵਧੀਆ ਪ੍ਰਦਰਸ਼ਨ ਨਹੀਂ ਕਰ ਸਕੀ ਅਤੇ ‘ਆਪ’ ਨੇ 13 ਵਿਚੋਂ ਸਿਰਫ 3 ਸੀਟਾਂ ‘ਤੇ ਜਿੱਤ ਹਾਸਲ ਕੀਤੀ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਖੁਦ ਇਸ ਸਬੰਧੀ ਮੰਥਨ ਕਰ ਰਹੇ ਹਨ। ਹੁਣ ਪਾਰਟੀ ਵਲੋਂ ਸੂਬੇ ਦੇ ਲੋਕਾਂ ਦੀ ਨਰਾਜ਼ਗੀ ਦੂਰ ਕਰਨ ਲਈ ਨਵੀਂ ਯੋਜਨਾ ਬਣਾਈ ਜਾ ਰਹੀ ਹੈ। ਇਸ ਨਵੀਂ ਯੋਜਨਾ ਤਹਿਤ ਮੁੱਖ ਮੰਤਰੀ ਹਰ ਹਫਤੇ ਸੂਬੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਨਗੇ। ਇਸ ਦੌਰਾਨ ਸੀਐਮ ਮਾਨ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨਗੇ। ਹਾਲਾਂਕਿ ਇਹ ਫਾਈਨਲ ਨਹੀਂ ਹੋਇਆ ਕਿ ਮੁੱਖ ਮੰਤਰੀ ਇਸ ਸਬੰਧੀ ਦੌਰੇ ਕਦੋਂ ਤੋਂ ਸ਼ੁਰੂ ਕਰਨਗੇ। ਪਰ ਉਮੀਦ ਲਗਾਈ ਜਾ ਰਹੀ ਹੈ ਕਿ ਅਗਲੇ ਹਫਤੇ ਤੋਂ ਇਸ ਯੋਜਨਾ ਤਹਿਤ ਕੰਮ ਸ਼ੁਰੂ ਹੋ ਜਾਵੇਗਾ, ਕਿਉਂਕਿ ਆਉਂਦੇ ਦਿਨਾਂ ਦੌਰਾਨ ਸੂਬੇ ਵਿਚ ਪੰਚਾਇਤ ਚੋਣਾਂ ਵੀ ਹੋਣੀਆਂ ਹਨ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …