20.5 C
Toronto
Monday, August 17, 2026
spot_img
HomeਕੈਨੇਡਾFrontਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ ਰਵਨੀਤ ਸਿੰਘ ਬਿੱਟੂ

ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ ਰਵਨੀਤ ਸਿੰਘ ਬਿੱਟੂ

ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਨਗੇ ਰਵਨੀਤ ਸਿੰਘ ਬਿੱਟੂ
ਭਾਜਪਾ ਨੇ ਰਵਨੀਤ ਬਿੱਟੂ ਨੂੰ ਬਣਾਇਆ ਹੈ ਕੇਂਦਰੀ ਰਾਜ ਮੰਤਰੀ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਜੇਕਰ ਐਨਡੀਏ ਦੀ ਅਗਵਾਈ ਵਾਲੀ ਨਰਿੰਦਰ ਮੋਦੀ ਸਰਕਾਰ ਭਵਿੱਖ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੀ ਕੋਈ ਤਜਵੀਜ਼ ਲੈ ਕੇ ਆਉਂਦੀ ਹੈ ਤਾਂ ਉਹ ਇਸਦਾ ਵਿਰੋਧ ਨਹੀਂ ਕਰਨਗੇ।    ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਰਵਨੀਤ ਬਿੱਟੂ ਹਮੇਸ਼ਾ ਹੀ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਕਰਦੇ ਰਹੇ ਹਨ, ਪਰ ਹੁਣ ਉਹਨਾਂ ਆਪਣਾ ਸਟੈਂਡ ਬਦਲ ਲਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਰਵਨੀਤ ਬਿੱਟੂ ਨੇ ਦੱਸਿਆ ਕਿ ਉਹਨਾਂ ਨੇ ਇਸ ਮਾਮਲੇ ਬਾਰੇ ਆਪਣੇ ਪਰਿਵਾਰ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਕਿਹਾ ਹੈ ਕਿ  ਪੰਜਾਬ ਦੀ ਅਮਨ ਸ਼ਾਂਤੀ ਨੂੰ ਕਾਇਮ ਰੱਖਣ ਵਾਸਤੇ ਅਜਿਹਾ ਕਰਨਾ ਜ਼ਰੂਰੀ ਹੈ। ਧਿਆਨ ਰਹੇ ਕਿ ਰਵਨੀਤ ਬਿੱਟੂ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵਲੋਂ ਸੰਸਦ ਮੈਂਬਰ ਰਹੇ ਹਨ। ਲੋਕ ਸਭਾ ਚੋਣਾਂ ਤੋਂ ਪਹਿਲਾਂ ਰਵਨੀਤ ਬਿੱਟੂ ਭਾਜਪਾ ਵਿਚ ਸ਼ਾਮਲ ਹੋ ਗਏ ਸਨ ਅਤੇ ਭਾਜਪਾ ਨੇ ਬਿੱਟੂ ਨੂੰ ਲੁਧਿਆਣਾ ਤੋਂ ਉਮੀਦਵਾਰ ਬਣਾਇਆ ਸੀ। ਰਵਨੀਤ ਬਿੱਟੂ ਲੋਕ ਸਭਾ ਦੀ ਚੋਣ ਹਾਰ ਵੀ ਗਏ, ਪਰ ਫਿਰ ਵੀ ਭਾਜਪਾ ਨੇ ਉਨ੍ਹਾਂ ਨੂੰ ਕੇਂਦਰੀ ਰਾਜ ਮੰਤਰੀ ਬਣਾਇਆ ਹੈ। ਦੱਸਣਯੋਗ ਹੈ ਕਿ ਕੇਂਦਰੀ ਮੰਡਲ ਵਿਚ ਰਵਨੀਤ ਬਿੱਟੂ ਪੰਜਾਬ ਤੋਂ ਇਕੋ ਇਕ ਮੰਤਰੀ ਹਨ।
RELATED ARTICLES
POPULAR POSTS