Breaking News
Home / ਕੈਨੇਡਾ / Front / ਪੰਜਾਬ ਦੇ ਕਈ ਹਿੱਸਿਆਂ ’ਚ ਲੂ ਦਾ ਅਲਰਟ

ਪੰਜਾਬ ਦੇ ਕਈ ਹਿੱਸਿਆਂ ’ਚ ਲੂ ਦਾ ਅਲਰਟ

ਪਠਾਨਕੋਟ ’ਚ ਤਾਪਮਾਨ 48 ਡਿਗਰੀ ’ਤੇ ਪਹੁੰਚਿਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿਚ ਤਾਪਮਾਨ 43 ਡਿਗਰੀ ਤੋਂ ਪਾਰ ਚਲਾ ਗਿਆ ਹੈ। ਪਠਾਨਕੋਟ ਵਿਚ ਸਭ ਤੋਂ ਜ਼ਿਆਦਾ ਤਾਪਮਾਨ ਦਰਜ ਕੀਤਾ ਗਿਆ ਹੈ, ਜੋ 48 ਡਿਗਰੀ ਦੇ ਬਿਲਕੁਲ ਨੇੜੇ ਪਹੁੰਚ ਗਿਆ। ਇਸੇ ਦੌਰਾਨ ਮੌਸਮ ਵਿਭਾਗ ਨੇ ਪੰਜਾਬ ਦੇ 21 ਜ਼ਿਲ੍ਹਿਆਂ ਵਿਚ ਲੂ ਦਾ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿਚੋਂ 19 ਜ਼ਿਲ੍ਹਿਆਂ ਵਿਚ ਯੈਲੋ ਅਤੇ 2 ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਹੈ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 17 ਜੂਨ ਤੱਕ ਪੰਜਾਬ ਵਾਸੀਆਂ ਨੂੰ ਲੂ ਤੋਂ ਰਾਹਤ ਮਿਲਣ ਦੀ ਸੰਭਾਵਨਾ ਨਹੀਂ ਹੈ। ਪੰਜਾਬ ਵਿਚ ਝੋਨੇ ਦੀ ਲੁਆਈ ਦਾ ਸੀਜ਼ਨ ਵੀ ਚੱਲ ਰਿਹਾ ਹੈ ਅਤੇ ਵਧ ਰਹੀ ਗਰਮੀ ਦੇ ਚੱਲਦਿਆਂ ਬਿਜਲੀ ਦੀ ਖਪਤ ਵੀ ਵਧ ਗਈ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚ ਕੇ ਰਹਿਣ ਦੀ ਸਲਾਹ ਦਿੱਤੀ ਹੈ ਅਤੇ ਕਿਹਾ ਹੈ ਕਿ ਬਗੈਰ ਕੰਮ ਤੋਂ ਦੁਪਹਿਰ ਸਮੇਂ ਘਰਾਂ ਤੋਂ ਬਾਹਰ ਜਾਣ ਤੋਂ ਗੁਰੇਜ਼ ਹੀ ਕੀਤਾ ਜਾਵੇ।

Check Also

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਗੁਰੀ ’ਤੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪ

ਘੱਟ ਕੀਮਤ ’ਤੇ ਸਰਕਾਰੀ ਜ਼ਮੀਨ ਦੀ ਕਰਵਾਈ ਨਿਲਾਮੀ ਚੰਡੀਗੜ੍ਹ/ਬਿਊਰੋ ਨਿਊਜ਼ : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ …