ਅਦਾਲਤ ’ਚ ਦਿੱਤੀ ਅਰਜ਼ੀ ਅਤੇ ਭਲਕੇ 15 ਜੂਨ ਨੂੰ ਹੋਵੇਗੀ ਸੁਣਵਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿਚ ਤਿਹਾੜ ਜੇਲ੍ਹ ’ਚ ਬੰਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੈਡੀਕਲ ਜਾਂਚ ਨੂੰ ਲੈ ਕੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵਿਚ ਪਟੀਸ਼ਨ ਲਗਾਈ ਹੈ। ਕੇਜਰੀਵਾਲ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਮੈਡੀਕਲ ਟੈਸਟ ਦੌਰਾਨ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਵੀਡੀਓ ਕਾਨਫਰੰਸਿੰਗ ਦੇ ਜ਼ਰੀਏ ਨਾਲ ਜੁੜੀ ਰਹੇ। ਇਸ ਮਾਮਲੇ ਵਿਚ ਭਲਕੇ 15 ਜੂਨ ਨੂੰ ਅਦਾਲਤ ਵਿਚ ਸੁਣਵਾਈ ਹੋਵੇਗੀ। ਧਿਆਨ ਰਹੇ ਕਿ ਲੰਘੀ 5 ਜੂਨ ਨੂੰ ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਸੀ ਕਿ ਕੇਜਰੀਵਾਲ ਦੇ ਜ਼ਰੂਰੀ ਮੈਡੀਕਲ ਟੈਸਟ ਕਰਵਾਏ ਜਾਣ। ਅਦਾਲਤ ਨੇ ਨਾਲ ਹੀ ਕੇਜਰੀਵਾਲ ਦੀ ਮੈਡੀਕਲ ਅਧਾਰ ’ਤੇ 7 ਦਿਨ ਦੀ ਜ਼ਮਾਨਤ ਦੀ ਮੰਗ ਵਾਲੀ ਅਰਜ਼ੀ ਨੂੰ ਵੀ ਖਾਰਜ ਕਰ ਦਿੱਤਾ ਸੀ ਅਤੇ ਨਿਆਇਕ ਹਿਰਾਸਤ 19 ਜੂਨ ਤੱਕ ਵਧਾ ਦਿੱਤੀ ਸੀ।