Breaking News
Home / ਕੈਨੇਡਾ / Front / ਪੰਜਾਬ ’ਚ ਬਿਜਲੀ ਹੋਈ ਮਹਿੰਗੀ 

ਪੰਜਾਬ ’ਚ ਬਿਜਲੀ ਹੋਈ ਮਹਿੰਗੀ 

ਵਧੀਆਂ ਹੋਈਆਂ ਦਰਾਂ 16 ਜੂਨ ਤੋਂ ਹੋਣਗੀਆਂ ਲਾਗੂ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਬਿਜਲੀ ਮਹਿੰਗੀ ਹੋ ਗਈ ਹੈ। ਸਟੇਟ ਇਲੈਕਟਰੀਸਿਟੀ ਰੈਗੂਲੇਟਰੀ ਕਮਿਸ਼ਨ ਨੇ ਵਿੱਤੀ ਸਾਲ 2024-25 ਦੇ ਨਵੇਂ ਟੈਰਿਫ ਚਾਰਜ ਨਿਰਧਾਰਤ ਕਰ ਦਿੱਤੇ ਹਨ। ਇਸਦੇ ਅਨੁਸਾਰ ਘਰੇਲੂ ਬਿਜਲੀ ਦੀਆਂ ਦਰਾਂ ਵਿਚ ਪ੍ਰਤੀ ਯੂਨਿਟ 10 ਤੋਂ 12 ਪੈਸੇ ਅਤੇ ਇੰਡਸਟਰੀ ਲਈ ਵਰਤੀ ਜਾਂਦੀ ਬਿਜਲੀ ਵਿਚ ਪ੍ਰਤੀ ਯੂਨਿਟ 15 ਪੈਸੇ ਤੱਕ ਦਾ ਵਾਧਾ ਕੀਤਾ ਗਿਆ ਹੈ। ਪੰਜਾਬ ਵਿਚ ਬਿਜਲੀ ਦੀਆਂ ਵਧੀਆਂ ਦਰਾਂ 16 ਜੂਨ ਤੋਂ ਲਾਗੂ ਹੋ ਜਾਣਗੀਆਂ। ਧਿਆਨ ਰਹੇ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਹਰ ਪਰਿਵਾਰ ਨੂੰ ਦੋ ਮਹੀਨਿਆਂ ਵਿਚ 600 ਯੂਨਿਟ ਬਿਜਲੀ ਮੁਫਤ ਦਿੰਦੀ ਹੈ। ਜੇਕਰ ਕੋਈ ਪਰਿਵਾਰ 600 ਯੂਨਿਟ ਤੋਂ ਜ਼ਿਆਦਾ ਬਿਜਲੀ ਦੀ ਖਪਤ ਕਰਦਾ ਹੈ ਤਾਂ ਉਸ ਕੋਲੋਂ ਪੂਰਾ ਬਿੱਲ ਵਸੂਲਿਆ ਜਾਂਦਾ ਹੈ।

Check Also

ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਿੰਦਰ ਗੁਰੀ ’ਤੇ ਲੱਗੇ ਭਿ੍ਰਸ਼ਟਾਚਾਰ ਦੇ ਆਰੋਪ

ਘੱਟ ਕੀਮਤ ’ਤੇ ਸਰਕਾਰੀ ਜ਼ਮੀਨ ਦੀ ਕਰਵਾਈ ਨਿਲਾਮੀ ਚੰਡੀਗੜ੍ਹ/ਬਿਊਰੋ ਨਿਊਜ਼ : ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ …